Thursday, December 12, 2024

ਸ਼ਬਦ ਗਾਇਨ ਮੁਕਾਬਲਿਆਂ ‘ਚ ਹਰਮਨ ਸਿੰਘ ਨੇ ਬਲਾਕ ਚੀਮਾ ਵਿਚੋਂ ਹਾਸਲ ਕੀਤਾ ਪਹਿਲਾ ਸਥਾਨ

ਲੌਂਗੋਵਾਲ, 25 ਜੁਲਾਈ – (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਸਤੌਜ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ ਪੁੱਤਰ ਪ੍ਰੀਤਮ ਸਿੰਘ ਨੂੰ ਬਲਾਕ ਚੀਮਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਅੰਜੂ ਬਾਲਾ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
                  ਇਸ ਮੌਕੇ ਸਕੂਲ ਸਟਾਫ ਕਰਮਜੀਤ ਸਿੰਘ, ਅੰਮ੍ਰਿਤਸਾਗਰ ਸਿੰਘ (ਗਾਈਡ ਅਧਿਆਪਕ), ਨਵਨੀਤ ਸਿੰਘ, ਸ੍ਰੀਮਤੀ ਮਨਦੀਪ ਕੌਰ, ਐਸ.ਐਮ.ਸੀ ਪ੍ਰਧਾਨ ਮੇਜਰ ਸਿੰਘ, ਵਿਦਿਆਰਥੀ ਦੇ ਪਿਤਾ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …