ਜਿਲ੍ਹਾ ਪਠਾਨਕੋਟ ‘ਚ ਕੁੱਲ 323 ਕਰੋਨਾ ਪਾਜ਼ਟਿਵ, 256 ਕਰੋਨਾ ਰਿਕਵਰ, ਐਕਟਿਵ ਕੇਸ 56
ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਸਨੀਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਦੇ ਅਧਾਰ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਕਾਰਨ 2 ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਿਆ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਦਾ ਇੱਕ ਹੀ ਉਪਰਾਲਾ ਹੈ ਕਿ ਕਰੋਨਾ ਵਾਈਰਸ ਦੇ ਵਿਸਥਾਰ ‘ਤੇ ਰੋਕ ਲਗਾਈ ਜਾ ਸਕੇ ਅਤੇ ਲੋਕ ਇਸ ਵਿੱਚ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਕੇ ਆਪਣਾ ਸਹਿਯੋਗ ਦੇ ਸਕਦੇ ਹਨ।ਉਨ੍ਹਾਂ ਕਿਹਾ ਕਿ ਸਾਵਧਾਨੀਆਂ ਹੀ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰ ਸਕਦੀਆਂ ਹਨ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੀ ਇਸ ਕਰੋਨਾ ਦੀ ਲੜਾਈ ਤੇ ਜਿੱਤ ਪ੍ਰਾਪਤ ਕਰਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੁੱਲ 323 ਕੇਸ ਕਰੋਨਾ ਪਾਜ਼ਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 256 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 56 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 11 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 22 ਜੁਲਾਈ ਅਤੇ 23 ਜੁਲਾਈ ਨੂੰ ਲਏ 615 ਲੋਕਾਂ ਦੀ ਸੈਂਪਲਿੰਗ ਵਿੱਚੋਂ 5 ਲੋਕ ਕਰੋਨਾ ਪਾਜ਼ਟਿਵ ਸਨ ਅਤੇ 2 ਲੋਕ ਟਰੂ ਨੈਟ ਤੇ ਪਾਜ਼ਟਿਵ ਆਏ ਸਨ।ਇਸੇ ਤਰ੍ਹਾਂ ਸ਼ਨੀਵਾਰ ਦੀ ਸ਼ਾਮ ਨੂੰ 24 ਜੁਲਾਈ ਨੂੰ ਲਏ 229 ਸੈਂਪਲਾਂ ਵਿੱਚੋਂ 5 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਪਰੋਕਤ 7 ਲੋਕਾਂ ਵਿੱਚੋਂ ਅਬਰੋਲ ਨਗਰ, ਨਜਦੀਕ ਰਾਮਲੀਲਾ ਗਰਾਉਂਡ ਅਤੇ ਡਲਹੌਜੀ ਰੋਡ ਨਿਵਾਸੀ ਲੋਕ ਸਾਮਲ ਹਨ, ਜਦਕਿ ਸਾਮ ਨੂੰ ਜਿਨ੍ਹਾਂ 5 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਹ ਪਠਾਨਕੋਟ ਸਿਟੀ ਦੇ ਵੱਖ-ਵੱਖ ਖੇਤਰਾਂ ਤੋਂ ਹਨ।