Monday, April 6, 2026

ਪੰਜਾਬ ਸਰਕਾਰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ‘ਚ ਹੋਈ ਫੇਲ – ਅਮਨ ਅਰੋੜਾ

ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ‘ਚ ਫੇਲ ਸਾਬਿਤ ਹੋਈ ਹੈ।ਪੰਜਾਬ ਸਰਕਾਰ ਵੱਲੋਂ 300 ਕਰੋੜ ਰੁਪਏ ਖਰਚ ਕਰਨ ਦੇ ਦਾਅਵੇ ਝੂਠੇ ਹਨ, ਕਿਉਂਕਿ ਅੱਜ ਵੀ ਬੀਮਾਰ ਮਰੀਜਾਂ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਬੈੱਡ ਨਾ ਮਿਲਣ ਕਰਕੇ 5 ਘੰਟੇ ਤੱਕ ਪ੍ਰੇਸ਼ਾਨ ਹੋਣਾ ਪਿਆ ਹੈ।ਉਨ੍ਹਾਂ ਕਿਹਾ ਕਿ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਮਰੀਜ਼ ਨੂੰ ਪਹਿਲਾਂ ਪ੍ਰਾਈਵੇਟ ਤੇ ਫਿਰ ਸਰਕਾਰੀ ਹਸਪਤਾਲ ਵਿੱਚ ਬੈਡ ਨਾ ਮਿਲਣ ਕਰਕੇ ਉਸ ਦੀ ਮੌਤ ਹੋ ਗਈ ਅਤੇ ਲੁਧਿਆਣਾ ਦੇ ਸ਼ਮਸ਼ਾਨ ਘਾਟ ਵਿੱਚ ਸੰਸਕਾਰ ਲਈ ਚਾਰ ਦਿਨ ਦੀ ਚੱਲ ਰਹੀ ਬੁਕਿੰਗ ਵੀ ਸਰਕਾਰ ਦੇ ਕੰਮਾਂ ‘ਤੇ ਸਵਾਲੀਆ ਨਿਸ਼ਾਨ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਦੌਰਾਨ ਲੋਕਾਂ ਨੇ ਸਰਕਾਰ ਨੂੰ ਜੋ ਫੰਡ ਦਿੱਤੇ ਉਸ ਦਾ ਕੁੱਝ ਹਿੱਸਾ ਹੀ ਸਰਕਾਰ ਵਲੋਂ ਖਰਚ ਕੀਤਾ ਗਿਆ ਹੈ।ਜਦਕਿ 64 ਕਰੋੜ ਇਕ ਪ੍ਰਾਈਵੇਟ ਬੈਂਕ ਵਿੱਚ ਪਏ ਹਨ।ਉਹਨਾਂ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕ ਬਹੁਤ ਹੀ ਦਾਨੀ ਹਨ ਜੇ ਲੋੜ ਪਈ ਤਾਂ ਸੂਬੇ ਦੇ ਲੋਕ ਸਰਕਾਰ ਨੂੰ ਦੁਬਾਰਾ ਵੀ ਫੰਡ ਦੇ ਸਕਦੇ ਹਨ ਇਸ ਲਈ ਸਰਕਾਰ ਨੇ ਜੋ ਰਿਜ਼ਰਵ ਫੰਡ ਰੱਖੇ ਹਨ, ਉਹ ਕਰੋਨਾ ਮਹਾਂਮਾਰੀ ਵਿੱਚ ਲੋਕਾਂ ਦੇ ਇਲਾਜ਼ ਲਈ ਖਰਚ ਕਰਨੇ ਚਾਹੀਦੇ ਹਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …