Tuesday, September 29, 2026

ਕੋਵਿਡ -19 ਦੇ ਵਿਸਥਾਰ ਨੂੰ ਰੋਕਣ ਲਈ ਮਿਸ਼ਨ ਫਤਿਹ ਨੂੰ ਕੀਤਾ ਜਾਵੇਗਾ ਸਫਲ – ਡੀ.ਸੀ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ 19 ਬਿਮਾਰੀ ਨਾਲ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ, ਅਤੇ ਇਸ ਨਾਲ ਸਾਡਾ ਵੀ ਫਰਜ ਬਣਦਾ ਹੈ ਕਿ ਅਗਰ ਅਸੀਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਦਾ ਗਰਾਫ ਵਧ ਰਿਹਾ ਹੈ ਉਸ ਨੂੰ ਘਟਾਇਆ ਜਾ ਸਕਦਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਨਾਲ ਨਾਲ ਪੂਰੇ ਪੰਜਾਬ ਅੰਦਰ ਜਾਗਰੂਕਤਾ ਪ੍ਰੋਗਰਾਮ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਅਤੇ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।
              ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਜਿਲ੍ਹਾ ਪ੍ਰਸਾਸਨ ਵੱਲੋਂ ਬਣਾਏ ਨਿਯਮਾਂ ਦੀ ਇੰਨ ਬਿੰਨ ਪਾਲਣਾ ਜਰੂਰੀ ਹੈ।ਉਨ੍ਹਾਂ ਕਿਹਾ ਕਿ ਅਗਰ ਕੋਈ ਵਿਅਕਤੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ, ਨਿਯਮਾਂ ਦੀ ਪਾਲਣਾ ਕਰਨ।ਅਗਰ ਹਰੇਕ ਨਾਗਰਿਕ ਪੂਰੀ ਤਰ੍ਹਾਂ ਨਾਲ ਜਾਗਰੂਕ ਹੋਵੇਗਾ ਤਾਂ ਕਰੋਨਾ ਦੇ ਅੱਗੇ ਵੱਧਣ ਦੀ ਕੜ੍ਹੀ ਨੂੰ ਤੋੜ ਸਕਾਂਗੇ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …