Tuesday, September 29, 2026

ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਸਟਾਫ ਤੇ ਹੋਰ ਲੋਕਾਂ ਨੂੰ ਮਿਸ਼ਨ ਫਤਿਹ ਤੋਂ ਕਰਵਾਇਆ ਜਾਗਰੂਕ

ਕਰਮਚਾਰੀਆਂ ਨੂੰ ਕੋਵਾ ਐਪ ਕਰਵਾਈ ਡਾਊਨਲੋਡ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਦਫਤਰ ਮਲਿਕਪੁਰ ਪਠਾਨਕੋਟ ਵਿਖੇ ਮਿਸ਼ਨ ਫਤਿਹ ਅਧੀਨ ਜਾਗਰੁਕ ਕਰਨ ਲਈ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਪਠਾਨਕੋਟ ਊਸਾ ਦੀ ਪ੍ਰਧਾਨਗੀ ਵਿੱਚ ਵਿਸ਼ੇਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
                  ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਊਸ਼ਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਦਫਤਰ ਪਠਾਨਕੋਟ ਵਿੰਚ ਇੱਕ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਅਧੀਨ ਦਫਤਰ ਪਠਾਨਕੋਟ ਤੇ ਹਰੇਕ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਸਾਰੇ ਕਰਮਚਾਰੀਆਂ ਨੂੰ ਕੋਵਾ ਐਪ ਅਧੀਨ ਚਲ ਰਹੇ ਮਿਸ਼ਨ ਫਤਿਹ ਪ੍ਰੋਗਰਾਮ ਵੀ ਰਜਿਸਟੇ੍ਰਸ਼ਨ ਕੀਤੀ ਗਈ ਹੈ।
                  ਉਨ੍ਹਾਂ ਕਿਹਾ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।ਇੱਕ ਚੰਗੇ ਨਾਗਰਿਕ ਹੋਣ ਦੇ ਨਾਤੇ ਹਰੇਕ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕੋਵਿਡ 19 ਦੇ ਚੱਲਦਿਆਂ ਹਦਾਇਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਸੁਰੱਖਿਅਤ ਰਿਹਾ ਜਾਵੇ।ਉਨ੍ਹਾਂ ਕਿਹਾ ਕਿ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਪੰਜਾਬ ਅਤੇ ਆਪਣੇ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਕਰਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …