Saturday, March 7, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦਾ 12ਵੀਂ ਦਾ ਨਤੀਜਾ 100 ਫ਼ੀਸਦੀ

ਅੰਮ੍ਰਿਤਸਰ, 26 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ 100 ਫ਼ੀਸਦੀ ਰਿਜਲਟ ਦਰਜ਼ ਕੀਤਾ ਹੈ। ਕਾਲਜ ਦੀ ਵਿਦਿਆਰਥਣ ਸਰਿਤਾ ਕੌਰ ਨੇ 96 ਪ੍ਰਤੀਸ਼ਤ ਅੰਕ, ਗਗਨਦੀਪ ਕੌਰ ਨੇ 89 ਅਤੇ ਸਵਿਤਾ ਅਰੋੜਾ ਤੇ ਜੈਸਮੀਨ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
                  ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਿੰ: ਨਾਨਕ ਸਿੰਘ ਦੀ ਅਗਵਾਈ ਹੇਠ ਕਾਲਜ ਸਿਖ਼ਰਾਂ ਨੂੰ ਛੂਹ ਰਿਹਾ ਹੈ।ਉਨ੍ਹਾਂ ਕਿਹਾ ਕਿ ਖ਼ਾਲਸਾ ਗਵਰਨਿੰਗ ਕੌਂਸਲ ਵਿਦਿਆਰਥੀਆਂ ਨੂੰ ਜਰੂਰਤ ਮੁਤਾਬਕ ਹਰੇਕ ਸੁਵਿਧਾ ਪ੍ਰਦਾਨ ਕਰਵਾਉਣ ਲਈ ਤੱਤਪਰ ਹੈ ਅਤੇ ਕੋਰੋਨਾ ਵਰਗੀ ਭਿਆਨਕ ਸਥਿਤੀ ’ਚ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਹੋਇਆ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਲਈ ਆਧੁਨਿਕ ਸਾਧਨਾਂ ਨੂੰ ਅਪਨਾਇਆ ਗਿਆ ਹੈ।

               ਪ੍ਰਿੰਸੀਪਲ ਨਾਨਕ ਸਿੰਘ ਨੇ ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ’ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੀਆਂ ਹੋਰਨਾਂ ਵਿਦਿਆਰਥਣਾਂ ’ਚੋਂ ਰਤਨਜੋਤ ਕੌਰ ਨੇ 87, ਮਹਿਕਪ੍ਰੀਤ ਕੌਰ ਤੇ ਸੁਖਲੀਨ ਕੌਰ ਨੇ 86, ਮੁਸਕਾਨ ਤੇ ਕ੍ਰਿਸ਼ੀ ਨੇ 85, ਸ਼ਿਪੀ ਨੇ 84 ਅਤੇ ਹਰਪ੍ਰੀਤ ਕੌਰ ਨੇ 83 ਪ੍ਰਤੀਸ਼ਤ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਜਦ ਕਿ ਹੋਰਨਾਂ ਵਿਦਿਆਰਥੀਣਾਂ ਨੇ 80 ਫ਼ੀਸਦੀ ਨੰਬਰ ਪ੍ਰਾਪਤ ਕੀਤੇ ਹਨ। ਉਨਾਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ’ਚ ਵਧੀਆ ਅੰਕ ਪ੍ਰਾਪਤ ਕਰਕੇ ਮਾਤਾ ਪਿਤਾ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ, ਜਿਸ ਨਾਲ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …