Sunday, April 5, 2026

ਜ਼ਿਲ੍ਹੇ ਅੰਦਰ 13 ਜਣਿਆਂ ਨੇ ਕਰੋਨਾ ਨੂੰ ਹਰਾ ਕੇ ਕੀਤੀ ਘਰ ਵਾਪਸੀ

ਹੁਣ ਜਿਲ੍ਹੇ `ਚ ਕੋਰੋਨਾ ਐਕਟਿਵ ਕੇਸ 227- ਡਿਪਟੀ ਕਮਿਸ਼ਨਰ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – 13 ਜਣਿਆ ਨੇ ਕਰੋਨਾ ਨੂੰ ਮਾਤ ਦਿੱਤੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਹੈ ਕਿ ਕਰੋਨਾ `ਤੇ ਫਤਿਹ ਹਾਸਲ ਕਰਨ ਵਾਲੇ 10 ਕੇਸਾਂ ਨੂੰ ਵੱਖ ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਛੁੱਟੀ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ ਅਤੇ ਘਰ ਵਿੱਚ ਰਹਿ ਕੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।
                      ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ 227 ਕੇਸ ਐਕਟਿਵ ਰਹਿ ਗਏ ਹਨ, ਜਦਕਿ 700 ਜਣਿਆਂ ਨੇ ਕਰੋਨਾ ਨੂੰ ਹਰਾ ਕੇ ਘਰਾਂ ਨੂੰ ਵਾਪਸੀ ਕੀਤੀ।ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 5, ਸਿਵਲ ਹਸਪਤਾਲ ਸੰਗਰੂਰ ਤੋਂ 3 ਅਤੇ ਮਲੇਰੋਕਟਲਾ ਤੋਂ 5 ਜਣਿਆਂ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਹੱਥ ਧੋਣ, ਸ਼ੋਸਲ ਡਿਸਟੈਂਸ ਰੱਖਣ ਅਤੇ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …