ਜਿਲ੍ਹਾ ਪਠਾਨਕੋਟ ‘ਚ ਕੁੱਲ 337 ਕਰੋਨਾ ਪਾਜੀਟਿਵ, 263 ਰਿਕਵਰ, ਐਕਟਿਵ ਕੇਸ 62
ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਜਿਕਰਯੋਗ
ਹੈ ਕਿ ਸ਼ਨੀਵਾਰ ਨੂੰ 241 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਸੀ।ਜਿਸ ਦੀ ਮੈਡੀਕਲ ਰਿਪੋਰਟ ਆਉਂਣ ਤੋਂ ਬਾਅਦ 12 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਹਨ।ਜਦ ਕਿ 229 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਤਿੰਨ ਜਾਂ ਚਾਰ ਦਿਨ੍ਹਾਂ ਤੋਂ ਕਰੋਨਾ ਪਾਜ਼ਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਅਸੀਂ ਕਰੋਨਾ ਪਾਜ਼ਟਿਵ ਦੇ ਪ੍ਰਸਾਰ ਨੂੰ ਰੋਕਣਾ ਹੈ ਅਤੇ ਇਸ ਲਈ ਲੋਕਾਂ ਨੂੰ ਸਹਿਯੋਗ ਜਰੂਰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਲੋਕ ਜਿੰਨੀ ਗੰਭੀਰਤਾ ਨਾਲ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨਗੇ ਉਨੀ ਹੀ ਜਲਦੀ ਅਸੀਂ ਕਰੋਨਾ ਪਾਜੀਟਿਵ ਮਰੀਜਾਂ ਦੇ ਵੱਧ ਰਹੇ ਗਰਾਫ ‘ਤੇ ਰੋਕ ਲਗਾ ਸਕਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਬਾਰ ਬਾਰ ਮਾਸਕ ਪਾਉਣ, ਬਾਰ ਬਾਰ ਹੱਥਾਂ ਨੂੰ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਅਪੀਲ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਇਨ੍ਹਾਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ ਕੁੱਲ 337 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ।ਜਿਨ੍ਹਾਂ ਵਿੱਚੋਂ 263 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 62 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 12 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਿਨ੍ਹਾਂ 241 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਹੈ ਇਹ ਸੈਂਪਲਿੰਗ ਸਨੀਵਾਰ ਨੂੰ ਕੀਤੀ ਗਈ ਸੀ।ਜਿਨ੍ਹਾਂ ਵਿੱਚੋਂ 12 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਹੈ ਅਤੇ 229 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਅੱਜ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਨ੍ਹਾਂ ਵਿੱਚੋਂ 9 ਲੋਕ ਪਹਿਲਾ ਤੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚ ਸਨ, 2 ਲੋਕਾਂ ਨੂੰ ਕਰੋਨਾ ਵਾਈਰਸ ਦੇ ਲੱਛਣ ਸਨ ਅਤੇ ਇੱਕ ਵਿਅਕਤੀ ਦੀ ਸਰਜਰੀ ਕੀਤੀ ਜਾਣੀ ਸੀ ਜਿਸ ਦੇ ਟੈਸਟ ਲਏ ਗਏ ਅਤੇ ਉਹ ਵਿਅਕਤੀ ਕਰੋਨਾ ਪਾਜੀਟਿਵ ਪਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 12 ਲੋਕਾਂ ਦੀ ਕਰੋਨਾ ਪਾਜ਼ਟਿਵ ਰਿਪੋਰਟ ਆਈ ਹੈ ਉਨ੍ਹਾਂ ਵਿੱਚੋਂ 1 ਵਿਅਕਤੀ ਨਜਦੀਕ ਰਾਮਲੀਲਾ ਗਰਾਊਂਡ, ਇੱਕ ਵਿਅਕਤੀ ਘੜਥੋਲੀ ਮੁਹੱਲਾ, 6 ਲੋਕ ਅਬਰੋਲ ਨਗਰ ਨਿਵਾਸੀ, ਇੱਕ ਸੈਲੀ ਰੋਡ, 2 ਮਾਮੂਨ ਅਤੇ ਇੱਕ ਆਰਮੀ ਹਸਪਤਾਲ ਤੋਂ ਵਿਅਕਤੀ ਸਾਮਲ ਹੈ।ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਦਿਨ ਜਿਸ ਮਹਿਲਾ ਦੀ ਮੋਤ ਹੋਈ ਹੈ ਉਸ ਦੀ ਸੈਂਪਲਿੰਗ ਟਰੂ ਨੈਟ ਦੇ ਮਾਧਿਅਮ ਨਾਲ ਕੀਤੀ ਗਈ ਸੀ ਅਤੇ ਉਸ ਦੀ ਮੋਤ ਇਲਾਜ ਦੋਰਾਨ ਹੋ ਗਈ ਸੀ, ਜੋ ਕਰੋਨਾ ਪਾਜੀਟਿਵ ਸੀ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਇਰਸ ਪਾਜ਼ਟਿਵ ਹੋਣ ਕਾਰਨ ਇਲਾਜ਼ ਦੋਰਾਨ 12 ਲੋਕਾਂ ਦੀ ਮੋਤ ਹੋ ਚੁੱਕੀ ਹੈ।
Punjab Post Daily Online Newspaper & Print Media