ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨ੍ਹਾਂ ਦੋਰਾਨ ਬਾਹਰਵੀਂ ਦਾ ਨਤੀਜਾ ਘੋਸਿਤ ਕੀਤਾ ਗਿਆ।ਜਿਸ
ਵਿੱਚ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਕਰੀਬ 21 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਜਿਲ੍ਹਾ ਪਠਾਨਕੋਟ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।ਅੱਜ ਸਿੱਖਿਆ ਵਿਭਾਗ ਵੱਲੋਂ ਕੋਵਿਡ 19 ਦੇ ਚਲਦਿਆਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਕੇ ਡਿਪਟੀ ਕਮਿਸ਼ਨਰ ਕੈਂਪ ਆਫਿਸ ਵਿੱਚ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰੰਘ ਖਹਿਰਾ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ।
ਜਿਲ੍ਹਾ ਸਿੱਖਿਆ ਅਧਿਕਾਰੀ ਜਗਜੀਤ ਸਿੰਘ, ਡਿਪਟੀ ਡੀ.ਈ.ਓ ਰਾਜੇਸਵਰ ਸਲਾਰੀਆ, ਡਿਪਟੀ ਡੀ.ਈ.ਓ ਪ੍ਰਾਇਮਰੀ ਰਾਮੇਸ ਲਾਲ ਠਾਕੁਰ, ਪ੍ਰਿੰਸੀਪਲ ਕਮਲਦੀਪ ਕੋਰ ਘਿਆਲਾ, ਪ੍ਰਿੰਸੀਪਲ ਰਾਮ ਮੁਰਤੀ ਸ਼ਰਮਾ ਮਾਧੋਪੁਰ, ਪ੍ਰਿੰਸੀਪਲ ਹਰਿੰਦਰ ਸੈਣੀ ਕੌਂਤਰਪੁਰ, ਪ੍ਰਿੰਸੀਪਲ ਬਲਬੀਰ ਸਿੰਘ ਦੋਰੰਗ ਖੱਡ, ਪ੍ਰਿੰਸੀਪਲ ਮੀਨਮ ਸ਼ਿਖਾ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਪ੍ਰਿੰਸੀਪਲ ਮੋਨਿਕਾ ਲਮੀਨੀ, ਪ੍ਰਿੰਸੀਪਲ ਨਸੀਬ ਸੈਣੀ ਧਾਰ, ਪ੍ਰਿੰਸੀਪਲ ਪੂਨਮ ਮਨਵਾਲ, ਨਰਿੰਦਰ ਲਾਲ ਏ.ਈ.ਓ, ਰਾਕੇਸ਼ ਕੁਮਾਰ, ਮਨਜੀਤ ਸਿੰਘ, ਬਲਕਾਰ ਅੱਤਰੀ ਮੀਡੀਆ ਕੋਆਰਡੀਨੇਟਰ ਅਤੇ ਹੋਰ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਲਾਕ ਡਾਊਨ ਅਤੇ ਕਰਫਿਓ ਦੋਰਾਨ ਵੀ ਆਨਲਾਈਨ ਪੜਾਈ ਕਰਕੇ ਚੰਗੇ ਨੰਬਰਾਂ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਉਨਾਂ ਨੇ ਕਰੋਨਾ ਵਾਇਰਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਰਕਾਰ ਦੇ ਚਲਾਏ ਜਾ ਰਹੇ ਮਿਸ਼ਨ ਫਤਿਹ ਸਬੰਧੀ ਵੀ ਵਿਦਿਆਰਥੀਆਂ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।
ਜਿਲ੍ਹਾ ਸਿੱਖਿਆ ਅਧਿਕਾਰੀ ਜਗਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਔਖੀ ਘੜੀ ਦੋਰਾਨ ਵੀ ਵਿਦਿਆਰਥੀਆਂ ਦਾ ਸੰਪਰਕ ਪੜਾਈ ਨਾਲੋ ਨਹੀਂ ਟੁੱਟਣ ਦਿੱਤਾ।ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਅਤੇ ਜਿਨ੍ਹਾਂ ਵਿਦਿਆਰਥੀਆਂ ਨੂੰ ਪੜਾਈ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਂਦੀ ਸੀ, ਉਨ੍ਹਾਂ ਦਾ ਹੱਲ ਵੀ ਆਨਲਾਈਨ ਹੀ ਕੀਤਾ ਜਾਂਦਾ ਰਿਹਾ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media