ਪ੍ਰਾਇਮਰੀ ਵਰਗ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਘੋਹ ਤੇ ਸੈਕੰਡਰੀ ਵਰਗ ‘ਚੋਂ ਸੈਕੰਡਰੀ ਸਕੂਲ ਘਿਆਲਾ ਦਾ ਜਿਲ੍ਹੇ ‘ਚ ਪਹਿਲਾ ਸਥਾਨ
ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ
ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਦੇ ਜਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਕੀਤਾ ਗਿਆ ਹੈ।ਪ੍ਰਾਇਮਰੀ ਵਰਗ ਵਿੱਚ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਘੋਹ ਦੀ ਪ੍ਰਿਆ ਅਤੇ ਸੈਕੰਡਰੀ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੇ ਵਿਨੇ ਕੁਮਾਰ ਨੇ ਜਿਲ੍ਹੇ ਵਿਚੋਂ ਪਹਿਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਰੂਪ ਦੀ ਕੁਲਜੀਤ ਕੌਰ ਨੇ ਜਿਲ੍ਹੇ ਵਿਚੋਂ ਦੁਸਰਾ ਸਥਾਨ ਪ੍ਰਾਪਤ ਕੀਤਾ ਹੈ।ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਇੰਜੀ. ਸੰਜੀਵ ਗੌਤਮ ਨੇ ਰਾਜ ਸਿਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਿਲ੍ਹਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਸੂਬਾ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ‘ਚ ਹਿ ਸਾ ਲੈਣਗੇ।
ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀ.) ਕੁਲਦੀਪ ਸਿੰਘ ਅਤੇ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ ਨੇ ਦੱੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵਡਮੁੱਲਾ ਸਹਿਯੋਗ ਰਿਹਾ ਹੈ।
Punjab Post Daily Online Newspaper & Print Media