ਮੇਰਾ ਮਾਸਕ ਤੁਹਾਨੂੰ ਤੇ ਤੁਹਾਡਾ ਮਾਸਕ ਸਾਨੂੰ ਬਚਾਏਗਾ ਦੀ ਅਹਿਮੀਅਤ ਸਮਝਣਾ ਸਮੇਂ ਦੀ ਲੋੜ-ਰਾਮਵੀਰ
ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਅਤੇ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਆਰੰਭ ਕੀਤੀ ਮਿਸ਼ਨ  ਫਤਿਹ ਮੁਹਿੰਮ ਜ਼ਿਲ੍ਹਾ ਪੱਧਰ ’ਤੇ ਲਾਹੇਵੰਦ ਸਾਬਿਤ ਹੋ ਰਹੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਮੂਹ ਵਿਭਾਗਾਂ ਦੇ ਨਾਲ-ਨਾਲ ਸਿਹਤ ਵਿਭਾਗ ਦੇ ਵਰਕਰਾਂ ਨੂੰ ਲੋਕਾਂ ਨੂੰ ਕਰੋਨਾ ਦੇ ਸੰਕਟ ਤੋਂ ਬਚਾਉਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਵਿੱਢੀ ਲੋਕ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ।
ਫਤਿਹ ਮੁਹਿੰਮ ਜ਼ਿਲ੍ਹਾ ਪੱਧਰ ’ਤੇ ਲਾਹੇਵੰਦ ਸਾਬਿਤ ਹੋ ਰਹੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਮੂਹ ਵਿਭਾਗਾਂ ਦੇ ਨਾਲ-ਨਾਲ ਸਿਹਤ ਵਿਭਾਗ ਦੇ ਵਰਕਰਾਂ ਨੂੰ ਲੋਕਾਂ ਨੂੰ ਕਰੋਨਾ ਦੇ ਸੰਕਟ ਤੋਂ ਬਚਾਉਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਵਿੱਢੀ ਲੋਕ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਮੇਰਾ ਮਾਸਕ ਤੁਹਾਨੂੰ ਬਚਾਏਗਾ ਅਤੇ ਤੁਹਾਡਾ ਮਾਸਕ ਮੈਨੂੰ ਬਚਾਏਗਾ ਦਾ ਪ੍ਰਣ ਲੈ ਕੇ ਹਰੇਕ ਵਿਅਕਤੀ ਨੂੰ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਮਾਸਕ ਦੀ ਅਹਿਮੀਅਤ ਸਮਝਣਾ ਸਮੇਂ ਦੀ ਲੋੜ ਵੀ ਹੈ।ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੋਵਿਡ 19 ਦੀ ਜਾਰੀ ਦਿਸ਼ਾ ਨਿਰਦੇਸਾਂ ਬਾਰੇ ਜਾਗਰੂਕ ਕਰੇੇ।ਉਨ੍ਹਾਂ ਕਿਹਾ ਕਿ ਜਾਗਰੂਕ ਸਮਾਜ ਹਰੇਕ ਵੱਡੀ ਤੋਂ ਵੱਡੀ ਤੋਂ ਲੜਾਈ ‘ਤੇ ਫਤਿਹ ਹਾਸਿਲ ਕਰ ਸਕਦਾ ਹੈ।
                 ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਬਾਹਰ ਤੋਂ ਘਰ ਆਉਣ ਸਮੇਂ ਹੱਥ ਧੋਣ ਦੀ ਆਦਤ, ਇੱਕ ਦੂਸਰੇ ਦੇ ਸੰਪਰਕ ਵਿੱਚ ਆਉਣ ਸਮੇਂ ਮੂੰਹ ਢੱਕ ਕੇ ਰੱਖਣ ਅਤੇ ਬਿਨ੍ਹਾਂ ਜਰੂਰਤ ਘਰਾਂ ਤੋਂ ਬਾਹਰ ਨਾ ਜਾਣ ਦੀ ਆਦਤ ਨੂੰ ਪੱਕੇ ਤੌਰ ‘ਤੇ ਆਪਣੇ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਬਿਮਾਰੀ ਤੋਂ ਜਾਗਰੂਕਤਾ ਦੇ ਨਾਲ ਹੀ ਬਚਾਅ ਕੀਤਾ ਜਾ ਸਕਦਾ ਹੈ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					