ਸਿਹਤ ਵਿਭਾਗ ਵਲੋਂ ਮਨਾਇਆ ਗਿਆ ਵਿਸ਼ਵ ਹੈਪੇਟਾਈਟਿਸ ਦਿਨ
ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਮਿਸ਼ਨ ਫਤਿਹ ਪੰਜਾਬ ਤਹਿਤ ਕੋਵਿਡ ਮਹਾਂਮਾਰੀ ਦੌਰਾਨ ਪੀਲੀਏ ਨੂੰ ਖਤਮ ਕਰੋ. ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ।ਹੈਪਾਟਾਇਟਸ ਜਾਗਰੂਕਤਾ ਫੈਲਾਉਣ ਲਈ ਪੋਸਟਰ, ਪੈੰਫਲਿਟ ਅਤੇ ਹੈਂਡਬਿਲ ਰਲੀਜ਼ ਕੀਤੇ ਗਏ, ਜਿਨਾਂ ਨਾਲ ਪੂਰੇ ਜਿਲ੍ਹੇ ਭਰ ਵਿਚ ਇਸ ਬੀਮਾਰੀ ਸੰਬਧੀ ਜਾਗਰੂਕਤਾ ਫੈਲਾਈ ਜਾਵੇਗੀ।ਡਾ. ਨਵਦੀਪ ਸਿੰਘ ਨੇ ਕਿਹਾ ਕਿ ਹੈਪੇਟਾਈਟਿਸ ਜੋ ਕਿ ਹੁਣ ਇਲਾਜ ਯੋਗ ਹੈ। ਉਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਹਰ ਸਾਲ 28 ਜੁਲਾਈ ਨੂੰ ਹੈਪੇਟਾਈਟਿਸ ਦਿਵਸ ਦੇ ਰੂਪ ਵਿਚ ਮਨਾਈਆ ਜਾਦਾ ਹੈ। ਇਹ ਬਿਮਾਰੀ 5 ਕਿਸਮਾਂ ਦੀ ਹੈ ਜਿਵੇਂ ਕਿ ਹੈਪੇਟਾਈਟਿਸ ਏ, ਬੀ, ਸੀ, ਡੀ ਅਤੇ ਈ ਹੈ ।ਇਨਾਂ ਵਿਚੋ ਹੈਪੇਟਾਈਟਿਸ ਏ ਅਤੇ ਬੀ ਦੀ ਵੈਕਸੀਨ ਮੋਜੂਦ ਹੈ। ਹੈਪੇਟਾਈਟਿਸ ਸੀ, ਡੀ ਅਤੇ ਈ ਦਾ ਇਲਾਜ ਦਵਾਈਆਂ ਰਾਹੀ ਕੀਤਾ ਜਾ ਸਕਦਾ ਹੈ।ਉਨਾਂ ਨੇ ਕਿਹਾ ਕਿ ਸੂਈਆਂ ਦਾ ਸਂਾਝਾ ਇਸਤਮਾਲ ਨਾ ਕਰੋ, ਰੇਜ਼ਰ ਅਤੇ ਬੁਰਸ਼ ਸਾਂਝੇ ਨਾ ਕੀਤੇ ਜਾਣ, ਟੈਟੂ ਨਾ ਬਣਵਾਏ ਜਾਣ, ਸੁਰੱਖਿਅਤ ਸੰਭੋਗ ਲਈ ਕੰਡੋਮ ਦਾ ਇਸਤਮਾਲ ਕਰੋ।
ਸਿਵਲ ਸਰਜਨ ਨੇ ਕਿਹਾ ਕਿ ਉਕਤ ਬਿਮਾਰੀ ਤੋਂ ਬਚਾਅ ਸਬੰਧੀ ਪੀਣ ਦਾ ਪਾਣੀ ਸਾਫ਼ ਸੌਮਿਆਂ ਤੋਂ ਲਵੋ, ਨਸ਼ੀਲੇ ਟੀਕੇ ਦੀ ਵਰਤੋਂ ਨਾ ਕਰੋ, ਸਮੇਂ ਸਮੇਂ ਸਿਰ ਡਾਕਟਰੀ ਜਾਂਚ ਕਰਵਾਓ।ਉਨਾਂ ਦੱਸਿਆ ਕਿ ਕੋਵਿਡ ਦੀਆਂ ਸਾਵਧਾਨੀਆਂ, ਬਾਰ-ਬਾਰ ਹੱਥ ਥੋਣੇ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣ ਕਰਨਾ, ਮਾਸਕ ਪਾਉਣਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਡੈਪੋ ਪ੍ਰੋਗਰਾਮ ਤਹਿਤ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਂਮਬੰਧ ਕਰਨ ਦਾ ਉਪਰਾਲਾ ਵੀ ਪੰਜਾਬ ਸਰਕਾਰ ਵਲੋਂ ਚਲਾਈ ਇਕ ਵਿਸ਼ੇਸ਼ ਨਸ਼ਾ ਖਾਤਮਾ ਮੁਹਿੰਮ ਦਾ ਹਿੱਸਾ ਹੈ ।
ਇਸ ਮੋਕੇ ਡੀ.ਡੀ.ਐਚ.ਓ ਡਾ. ਸ਼ਰਨਜੀਤ ਕੌਰ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਮੇਸ਼ਪਾਲ ਸ਼ਿੰਘ, ਸ਼ਹਾਇਕ ਸਿਵਲ ਸਰਜਨ ਡਾ. ਅਮਰਜੀਤ ਸਿੰਘ, ਡਾ. ਮਦਨ ਮੋਹਨ, ਡਾ. ਰਸ਼ਮੀ, ਡਾ. ਕਰਮ ਮਹਿਰਾ, ਡਾ. ਵਿਨੋਦ ਕੁੰਡਲ, ਡਾ. ਪਰਿਤੋਸ਼ ਧਵਨ, ਮਾਸ ਮੀਡੀਆ ਅਫਸਰ ਰਾਜ ਕੌਰ ਅਤੇ ਅਮਰਦੀਪ ਸਿੰਘ ਹਾਜ਼ਰ ਸਨ।