ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਮਿਸ਼ਨ ਫ਼ਤਹਿ ਤਹਿਤ ਵਾਹਨਾਂ ਦੀ ਚੈਕਿੰਗ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਸਬ ਡਵੀਜ਼ਨਲ ਮੈਜਿਸਟੇ੍ਰਟ ਸੁਨਾਮ ਸ਼੍ਰੀਮਤੀ ਮਨਜੀਤ ਕੌਰ ਵਲੋਂ ਬੱਸਾਂ ਅਤੇ ਆਵਾਜਾਈ ਦੇ ਹੋਰਨਾਂ ਸਾਧਨਾਂ ਦੀ ਚੈਕਿੰਗ ਕਰਕੇ 12 ਚਾਲਾਨ ਕੱਟੇ ਗਏ।ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ 12 ਵਾਹਨਾਂ ’ਚ ਯਾਤਰੀਆਂ ਨੇ ਮਾਸਕ ਨਹੀਂ ਪਹਿਨੇ ਹੋਏ ਸਨ ਅਤੇ ਉਨ੍ਹਾਂ ਦਾ ਮੌਕੇ ’ਤੇ ਚਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ 4 ਬੱਸਾਂ ’ਚ ਸਵਾਰ ਯਾਤਰੀ ਤੇ ਬਾਕੀ 8 ਹੋਰਨਾਂ ਸਾਧਨਾਂ ’ਤੇ ਸਵਾਰ ਵਿਅਕਤੀ ਸ਼ਾਮਲ ਹਨ।
ਐਸ.ਡੀ.ਐਮ. ਮਨਜੀਤ ਕੌਰ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਵਲੋਂ ਸਿਹਤ ਅਤੇ ਯਾਤਰਾ ਸਬੰਧੀ ਐਡਵਾਇਜ਼ਰੀ ਦੀ ਪਾਲਣਾ ਕੀਤੀ ਜਾ ਰਹੀ ਹੈ।ਪਰ ਕੋਵਿਡ-19 ’ਤੇ ਕਾਬੂ ਪਾਉਣ ਅਤੇ ਇਸ ਮਹਾਂਮਾਰੀ ਦੇ ਟਾਕਰੇ ਲਈ ਲੋਕਾਂ ਵਲੋਂ ਸਰਕਾਰ ਦੇ ਯਤਨਾਂ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …