Sunday, September 8, 2024

ਘਰ-ਘਰ ਰੋਜਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਸ਼ੁਰੂ

ਕਪੂਰਥਲਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਮੁਖੀ ਨੀਲਮ ਮਹੇ ਨੇ ਦੱਸਿਆ ਕਿ ਇਸ ਵਿੱਚ ਆਰਮੀ ਦੀ ਭਰਤੀ, ਐਸ.ਐਸ.ਸੀ ਬੈਂਕਿੰਗ (ਕਲੈਰੀਕਲ/ਪੀ.ਓ), ਪੁਲਿਸ ਸਰਵਿਸਜ਼, ਸੀ.ਡੀ.ਐਸ, ਐਨ.ਡੀ.ਏ ਅਤੇ ਸਿਵਲ ਸਰਵਿਸਜ਼ ਪ੍ਰੀਖਿਆਵਾਂ ਦੀ ਤਿਆਰੀ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ।ਆਰਮੀ ਵਿੱਚ ਅਫਸਰ ਦੀ ਭਰਤੀ ਲਈ ਘੱਟੋ-ਘੱਟ ਯੋਗਤਾ ਗ੍ਰੇਜੂਏਸ਼ਨ, ਐਸ.ਐਸ.ਸੀ ਦੀ ਪ੍ਰੀਖਿਆ ਲਈ ਯੋਗਤਾ ਬਾਰਵੀਂ, ਬੈਂਕ ਲਈ ਯੋਗਤਾ ਗ੍ਰੈਜੂਏਸ਼ਨ, ਸੀ.ਡੀ.ਐਸ ਲਈ ਗ੍ਰੈਜੂਏਸ਼ਨ, ਐਨ.ਡੀ.ਏ ਲਈ ਬਾਰਵੀਂ, ਟੀਚਰ ਦੀ ਭਰਤੀ ਲਈ ਬੀ.ਓ.ਬੀ.ਐਡ ਸਿਵਲ ਸਰਵਿਸਜ਼ ਦੀ ਪ੍ਰੀਖਿਆਵਾਂ ਲਈ ਉਮੀਦਵਾਰ ਦੀ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।
                    ਉਹਨਾਂ ਕਿਹਾ ਕਿ ਜਿਹੜੇ ਨੌਜਵਾਨ ਨੌਕਰੀ ਦੀ ਤਿਆਰੀ ਕਰ ਰਹੇ ਹਨ ਜਾਂ ਕਰਨਾ ਚਾਹੁੰਦੇ ਹਨ ਤਾਂ ਉਹ https://bit.ly/govtexamcoaching  ਲਿੰਕ ‘ਤੇ ਆਪਣੇ-ਆਪ ਨੂੰ ਆਨਲਾਈਨ ਰਜਿਸਟਰ ਕਰ ਸਕਦੇ ਹਨ।ਉਹਨਾਂ ਕਿਹਾ ਕਿ ਕਿਸੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਹੈਲਪ ਲਾਈਨ ਨੰਬਰ 98882-19247 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …