Wednesday, July 29, 2026

ਕੈਬਨਿਟ ਮੰਤਰੀ ਸੋਨੀ ਨੇ ਮੰਦਰ ਬਿਹਾਰੀ ਟਰੱਸਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਚੈਕ

ਵੱਡੀ ਗਿਣਤੀ ‘ਚ ਕਈ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਤੋ ਬਚਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਫਰਜ਼ ਵੀ ਬਣਦਾ ਹੈ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਦੀ ਕੜੀ ਨੂੰ ਤੋੜਿਆ ਜਾ ਸਕੇ, ਇਸ ਲਈ ਲੋਕਾਂ ਨੂੰ ਸਵੈ ਪਹਿਲਕਦਮੀ ਕਰਨੀ ਹੋਵੇਗੀ।
                 ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਆਪਣੇ ਨਿਵਾਸ ਅਸਥਾਨ ਵਾਰਡ ਨੰ: 49 ਅਧੀਨ ਪੈਦੇ ਇਲਾਕੇ ਚੋਕ ਫਰੀਦ ਵਿਖੇ ਸਥਿਤ ਬਿਹਾਰੀ ਮੰਦਰ ਟਰੱਸਟ ਨੂੰ ਇਕ ਲੱਖ ਰੁਪਏ ਦਾ ਚੈਕ ਭੇਟ ਕਰਨ ਸਮੇਂ ਕੀਤਾ।ਸੋਨੀ ਨੇ ਕਿਹਾ ਕਿ ਇਸ ਮਹਾਮਾਰੀ ਤੋ ਬੱਚਣ ਲਈ ਲੋਕਾਂ ਵਲੋ ਮਾਸਕ ਦੀ ਵਰਤੋ ਨਾ ਕਰਨਾ, ਖੁਦ ਬਿਮਾਰੀ ਨੂੰ ਸੱਦਾ ਦੇਣਾ ਹੈ।ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਦੋਂ ਵੀ ਘਰੋਂ ਬਾਹਰ ਨਿਕਲਣ ਮਾਸਕ ਦੀ ਵਰਤੋਂ ਜ਼ਰੁਰ ਕਰਨ, ਸਮਾਜਿਕ ਨਿਯਮਾ ਦੀ ਪਾਲਣਾ ਕਰਨ, ਜਨਤਕ ਥਾਵਾਂ ਤੇ ਨਾ ਥੁੱਕਣ ਅਤੇ ਬੇਵਜਾ੍ਹ ਘਰੋਂ ਬਾਹਰ ਨਾ ਨਿਕਲਣ।ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਦੀ ਟੈਸਟਿੰਗ ਲਈ ਵੈਨਾਂ ਚਲਾਈਆਂ ਜਾ ਰਹੀਆਂ ਹਨ, ਜੋ ਹਰ ਮੁਹੱਲੇ ਵਿਚ ਜਾ ਕੇ ਲੋਕਾਂ ਦੇ ਮੁਫਤ ਟੈਸਟ ਕਰ ਰਹੀਆਂ ਹਨ।
               

ਇਸ ਮੌਕੇ ਵਾਰਡ ਨੰ: 70 ਫਤਿਹ ਸਿੰਘ ਕਲੋਨੀ ਦੇ ਸੁਖਦੇਵ ਸਿੰਘ ਔਲਖ ਅਕਾਲੀ ਦਲ ਦੇ ਜਨਰਲ ਸਕੱਤਰ, ਹਰਿੰਦਰ ਸਿੰਘ ਔਲਖ ਭਾਜਪਾ ਨੇਤਾ ਅਤੇ ਤੇਜਿੰਦਰ ਸਿੰਘ ਸੀਨੀਅਰ ਆਗੂ ਭਾਜਪਾ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸੋਨੀ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਇਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਸੁਖਦੇਵ ਸਿੰਘ ਔਲਖ ਨੇ ਕਿਹਾ ਕਿ ਮੰਤਰੀ ਸੋਨੀ ਵੱਲੋਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਲਕੇ ਦਾ ਵਿਕਾਸ ਕਰਵਾਇਆ ਗਿਆ ਹੈ ਅਤੇ ਉਹ ਉਨਾਂ ਦੇ ਵਿਕਾਸ ਕਾਰਜਾਂ ਅਤੇ ਨੀਤੀਆਂ ਨੂੰ ਦੇਖਦੇ ਹੋਏ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਚੇਅਰਮੈਨ ਅਰੁਣ ਕੁਮਾਰ ਪੱਪਲ, ਸੁਨੀਲ ਕੁਮਾਰ ਕਾਉਂਟੀ, ਅਤੁਲ ਕ੍ਰਿਸ਼ਨ, ਅੰਜੂ ਅਰੋੜਾ, ਡਾ: ਸੋਨੂੰ, ਪਰਮਜੀਤ ਸਿੰਘ ਚੋਪੜਾ ਆਦਿ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …