Tuesday, June 17, 2025
Breaking News

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

ਵਿਪਨਦੀਪ ਕੌਰ, ਸ਼ਰਨਜੀਤ ਕੌਰ ਅਤੇ ਗੁਰਬਖ਼ਸ਼ੀਸ਼ ਸਿੰਘ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ’ਚ ਚੱਲੇ ਸ਼ਬਦ ਗਾਇਨ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
                 ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿੰਦਰਬੀਰ ਸਿੰਘ ਅਤੇ ਜ਼ਿਲਾ੍ਹ ਸਿੱਖਿਆ ਅਫਸਰ ਪ੍ਰਾਇਮਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਅੰਮਿ੍ਰਤਸਰ ਦੇ ਪਹਿਲੀ ਤੋ ਪੰਜਵੀ ਵਰਗ ਵਿਚ ਰਈਆ ਬਲਾਕ ਦੀ ਵਿਦਿਆਰਥਣ ਵਿਪਨਦੀਪ ਕੌਰ ਸਰਕਾਰੀ ਐਲੀਮੈਟਰੀ ਸਕੂਲ ਖਿਲਚੀਆਂ ਨੇ ਪਹਿਲਾਂ ਅਤੇ ਸਰਕਾਰੀ ਐਲੀਮੈਟਰੀ ਸਕੂਲ ਵੱਲਾ ਦੀ ਵਿਦਿਆਰਥਣ ਸਮੁਨ ਨੇ ਦੂਜੇ ਸਥਾਨ ਹਾਸਲ ਕੀਤਾ।ਇਸੇ ਤਰਾਂ੍ਹ ਛੇਵੀਂ ਤੋਂ ਅੱਠਵੀਂ ਵਰਗ ਦੇ ਮੁਕਾਬਲੇ ਵਿੱਚ ਸ਼ਰਨਜੀਤ ਕੌਰ ਸ ਹ ਸ ਛੱਜਲਵੱਡੀ ਨੇ ਪਹਿਲਾ ਅਤੇ ਮੁਸਕਾਨਦੀਪ ਕੌਰ ਸ ਹ ਸ ਜੋਸ਼ ਮੁਹਾਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਨੋਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਰਗ ਵਿੱਚ ਗੁਰਬਖ਼ਸ਼ੀਸ਼ ਸਿੰਘ ਸਰਕਾਰੀ ਸੈਕੰਡਰੀ ਸਕੂਲ ਮਾਨਾਵਾਲਾ ਨੇ ਪਹਿਲਾ ਅਤੇ ਅਜਨਾਲਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਨੇ ਦੂਜਾ ਸਥਾਨ ਲਿਆ।ਉਨਾਂ੍ਹ ਦੱਸਿਆ ਕਿ ਦਿਵਆਂਗ ਬੱਚਿਆਂ ਵਿਚ ਸਿਮਰਨਜੀਤ ਕੌਰ ਨੋਵੀ ਕਲਾਸ ਸਰਕਾਰੀ ਹਾਈ ਸਕੂਲ ਸੋਹੀਆਂ ਖੁਰਦ ਦੀ ਵਿਦਿਆਰਥਣ ਪਹਿਲੇ ਸਥਾਨ ‘ਤੇ ਰਹੀ।
                 ਜ਼ਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਲੋ ਰਾਜ ਪੱਧਰੀ ਸ਼ਬਦ ਗਾਇਨ ਪ੍ਰਤੀਯੋਗਿਤਾ ਲਈ ਜਨਰਲ ਵਿਦਿਆਰਥੀਆਂ ਦੀ ਸ਼ੇਣੀ ਵਿੱਚ 129 ਅਤੇ ਵਿਸ਼ੇਸ਼ ਲੋੜਾਂ ਵਾਲੇ 37 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।
                 ਉਪ ਜ਼ਿਲਾ ਸਿੱਖਿਆ ਅਫਸਰ ਸ਼੍ਰੀਮਤੀ ਰੇਖਾ ਮਹਾਜਨ ਨੇ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ’ਚੋਂ ਸਿਖਰਲੇ ਦੋ-ਦੋ ਪ੍ਰ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।ਨੋਡਲ ਅਫਸਰ ਆਦਰਸ਼ ਸ਼ਰਮਾ ਅਤੇ ਸਹਾਇਕ ਨੋਡਲ ਅਫਸਰ ਮਨਦੀਪ ਕੌਰ ਨੇ ਦੱਸਿਆ ਕਿ ਇੰਨਾਂ੍ਹ ਮੁਕਾਬਲਿਆਂ ਦੇ ਸੰਚਾਲਨ ਵਿਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਯੋਗਦਾਨ ਰਿਹਾ।ਉਨਾਂ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਲਖਵਿੰਦਰ ਕੌਰ, ਦਿਲਰਾਜ ਕੌਰ ਬਾਜਵਾ ਅਤੇ ਪਰਮਜੀਤ ਕੌਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਦੱਸਿਆ ਕਿ 973 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
                    ਉਨਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤੇ ਐਲੀਮੈਟਰੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਹਰਭਗਵੰਤ ਸਿੰਘ ਅਤੇ ਰਾਜੇਸ਼ ਸ਼ਰਮਾ ਉਪ ਜਿਲਾ੍ਹ ਸਿੱਖਿਆ ਅਫਸਰ ਨੇ ਆਪਣੀ ਸਮੁੱਚੀ ਟੀਮ ਨਾਲ ਕਮਰ ਕੱਸ ਲਈ ਹੈ ਅਤੇ ਪ੍ਰਤੀਯੋਗਿਤਾ ਦਾ ਅਗਲਾ ਮੁਕਾਬਲਾ 3 ਅਗਸਤ ਤੋਂ ਕਵਿਤਾ ਉਚਾਰਣ ਦਾ ਹੋਣ ਜਾ ਰਿਹਾ ਹੈ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …