ਫਤਿਹਗੜ੍ਹ ਸਾਹਿਬ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 78ਵੀਂ ਸਲਾਨਾ ਬਰਸੀ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾ ਸਹਿਤ ਮਨਾਈ ਗਈ।ਗੁਰਦੁਆਰਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਦਸਮ ਗ੍ਰੰਥ ਸਾਹਿਬ ਦੇ ਖੁਲ੍ਹੇ ਪਾਠਾਂ ਦੇ ਭੋਗ ਪੈਣ ਉਪਰੰਤ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਭਾਈ ਸੁਖਵਿੰਦਰ ਸਿੰਘ ਮੋਰ ਨੇ ਅਰਦਾਸ ਤੇ ਹੁਕਮਨਾਮਾ ਲਿਆ।ਸੰਤ ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਭਾਈ ਮਹਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ ਨੇ ਗੁਰ ਇਤਿਹਾਸ ਦੀ ਕਥਾ ਕੀਤੀ।
ਇਸ ਸਮੇਂ ਬਾਬਾ ਜੱਸਾ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਬਲਦੇਵ ਸਿੰਘ ਢੋਢੀਵਿੰਡ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵਲੋਂ ਭਾਈ ਗੁਰਪ੍ਰੀਤ ਸਿੰਘ ਆਦਿ ਨੇ ਹਾਜ਼ਰੀ ਲਵਾਈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …