Monday, November 23, 2026

ਮਠਿਆਈ ਦੀ ਦੁਕਾਨ ਦੇ ਮਾਲਕਾਂ ਵਲੋਂ ਗਾਹਕਾਂ ਨੂੰ ਮੁਫ਼ਤ ਮਾਸਕ ਦੇਣ ਦਾ ਕੰਮ ਸ਼ੁਰੂ

ਲੌਂਗੋਵਾਲ, 30 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਐਤਵਾਰ ਨੂੰ ਮਠਿਆਈਆਂ ਵੇਚਣ ਵਾਲਿਆਂ ਅਤੇ ਰੱਖੜੀ ਵੇਚਣ ਵਾਲੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਦਿੱਤੀ ਹੈ।ਇੰਨਾ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ‘ਤੇ ਗਾਹਕਾਂ ਨੂੰ ਮੁਫਤ ਮਾਸਕ ਮੁਹੱਈਆ ਕਰਵਾਉਣ ਦੇ ਦਿਸ਼ਾ ਵੀ ਨਿਰਦੇਸ਼ ਦਿੱਤੇ ਹਨ ਤਾ ਜੋ ਲੋਕਾਂ ਵਿੱਚ ਮਾਸਕ ਦੀ ਵਰਤੋ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ ਅਤੇ ਉਹ ਕੋਵਿਡ-19 ਜਿਹੀ ਭਿਆਨਕ ਬਿਮਾਰੀ ਤੋ ਬਚ ਸਕਣ।ਇੰਨਾ ਹੁਕਮਾਂ ਦੀ ਪਾਲਣਾ ਸ਼ੁਰੂ ਕਰਦੇ ਹੋਏ ਹਰੀ ਕ੍ਰਿਸ਼ਨ ਸਵੀਟ ਹਾਊਸ ਦੇ ਮਾਲਕ ਕਪਲਾਸ਼ ਤਾਇਲ ਨੇ ਦੱਸਿਆ ਕਿ ਉਨ੍ਹਾਂ ਵਲੋ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਦੀਆ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਮਠਿਆਈ ਲਿਜਾਣ ਵਾਲੇ ਗਾਹਕਾਂ ਨੂੰ ਰੱਖੜੀ ਤੋਂ ਪਹਿਲਾਂ ਹੀ ਮਾਸਕ ਦੇਣੇ ਸੁਰੂ ਕਰ ਦਿੱਤੇ ਹਨ।ਗਾਹਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਦੁਕਾਨ ਦੇ ਬਾਹਰ ਅਤੇ ਅੰਦਰ ਪੋਸਟਰ ਲਾਏ ਗਏ ਹਨ ਅਤੇ ਉਨ੍ਹਾਂ ਦੇ ਸੈਨਟਾਇਜ਼ਰ ਨਾਲ ਹੱਥ ਵੀ ਸਾਫ ਕਰਵਾਏ ਜਾਂਦੇ ਹਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …