Monday, August 24, 2026

ਵਾਤਾਵਰਨ ਦੀ ਸ਼ੁਧਤਾ ਲਈ ਐਨ.ਸੀ.ਸੀ ਕੈਡਿਟਾਂ ਨੇ ਸਰਕਾਰੀ ਸੈਕੰਡਰੀ ਸਕੂਲ’ਚ ਲਾਏ ਬੂਟੇ

ਸਮਰਾਲਾ, 30 ਜੁਲਾਈ (ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਮਨਜੀਤ ਸਿੰਘ ਢਾਡਾ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਐਨ.ਸੀ.ਸੀ ਕੈਡਿਟਾਂ ਵਲੋਂ ਵਾਤਾਵਰਨ ਦੀ ਸ਼ੱਧਤਾ ਲਈ ਸਕੂਲ ਕੈਂਪਸ ਵਿੱਚ ਬੂਟੇ ਲਾਏ ਗਏ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਾਰੇ ਕੈਡਿਟਾਂ ਅਤੇ ਅਧਿਕਾਰੀਆਂ ਨੇ ਮਾਸਕ ਪਹਿਣ ਕੇ ਸਮਾਜਿਕ ਦੂਰੀ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ। ਇਹ ਸਮੁੱਚਾ ਕਾਰਜ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਲੈਫਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਕੀਤਾ ਗਿਆ।
               ਬੂਟੇ ਲਗਾਉਣ ਦੀ ਰਸਮੀ ਤੌਰ ‘ਤੇ ਸ਼ੁਰੂਆਤ ਐਸ.ਐਮ.ਸੀ ਪ੍ਰਧਾਨ ਅਮਰ ਨਾਥ ਤਾਗਰਾ, ਐਮ.ਸੀ.ਸਨੀ ਦੂਆ, ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਲੈਫ: ਜਤਿੰਦਰ ਕੁਮਾਰ ਵਲੋਂ ਸਾਂਝੇ ਤੌਰ ਤੇ ਕੀਤੀ ਗਈ ਅਤੇ ਇਨ੍ਹਾਂ ਵਲੋਂ ਕੈਡਿਟਾਂ ਨੂੰ ਇਸ ਵਧੀਆ ਕੰਮ ਲਈ ਪ੍ਰੇਰਿਤ ਕਰਦੇ ਹੋਏ ਸ਼ਾਬਾਸ਼ ਅਤੇ ਅਸ਼ੀਰਵਾਦ ਵੀ ਦਿੱਤਾ ਗਿਆ।ਅੱਜ ਦੇ ਸਮੇਂ ਵਿੱਚ ਰੁੱਖ ਲਾਉਣ ਦੀ ਅਹਿਮੀਅਤ ਅਤੇ ਮਹੱਤਤਾ ਸਬੰਧੀ ਵੀ ਕੈਡਿਟਾਂ ਨੂੰ ਦੱਸਿਆ ਗਿਆ।ਇਸ ਉਪਰੰਤ ਐਨ.ਸੀ.ਸੀ ਕੈਡਿਟਾਂ ਵਲੋਂ ਸਕੂਲ ਅਹਾਤੇ ਵਿੱਚ ਹੋਰ ਵੀ ਬੂਟੇ ਲਾਏ ਗਏ।
                 ਲੈਕਚਰਾਰ ਰਾਜੀਵ ਰਤਨ, ਪਵਨਪ੍ਰੀਤ ਸਿੰਘ ਪੰਧੇਰ, ਬੀਰ ਬਹਾਦਰ ਸਿੰਘ, ਸੂਬੇਦਾਰ ਬਿਕਰਮ ਸਿੰਘ, ਹੌਲਦਾਰ ਮਲਕੀਤ ਸਿੰਘ, ਤਰਵਿੰਦਰ ਕੁਮਾਰ, ਇਕਬਾਲ ਸਿੰਘ, ਬਲਰਾਜ ਸਿੰਘ, ਪਵਨ ਕੁਮਾਰ ਅਤੇ ਮਨਦੀਪ ਸਿੰਘ ਨੇ ਪੂਰਾ ਸਹਿਯੋਗ ਦਿੱਤਾ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …