ਸਮਰਾਲਾ, 30 ਜੁਲਾਈ (ਇੰਦਰਜੀਤ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀ: ਸੈਕੰ: ਸਮਾਰਟ
ਸਕੂਲ (ਕੰਨਿਆ) ਸਮਰਾਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ (ਸਟੇਟ ਐਵਾਰਡੀ) ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀਆਂ 218 ਵਿਦਿਆਰਥਣਾ ਵਿਚੋਂ 18 ਵਿਦਿਆਰਥਣਾ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਜਿਥੇ ਆਪਣੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ, ਉਥੇ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਸਾਇੰਸ ਗਰੁੱਪ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ 95.1 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਅਮਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਦੋਨਾਂ ਨੇ 94.88 ਫੀਸਦੀ ਅੰਕ ਲੈ ਕੇ ਦੂਸਰਾ ਸਥਾਨ ਤੇ ਅਰਸ਼ਦੀਪ ਕੌਰ ਨੇ 94.22 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਆਰਟਸ ਗਰੁੱਪ ਵਿੱਚ ਗੁਲਫ਼ਿਜਾ ਨੇ 91.77 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ, ਅਨੁਰੀਤ ਕੌਰ ਅਤੇ ਹਰਪ੍ਰੀਤ ਕੌਰ 90.22 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗੁਰਜੋਤ ਕੌਰ ਨੇ 89.55 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਕਮਰਸ ਗਰੁੱਪ ਵਿੱਚ ਸੁਖਦੀਪ ਕੌਰ, ਖੁਸ਼ਬੂ ਅਤੇ ਰੀਆ ਨੇ ਕ੍ਰਮਵਾਰ 91.11 ਫੀਸਦੀ, 90.89 ਫੀਸਦੀ ਅਤੇ 90.44 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥਣਾਂ ਦੀ ਲਗਨ ਅਤੇ ਅਧਿਆਪਕਾਂ ਵਲੋਂ ਕਰਵਾਈ ਮਿਹਨਤ ਤੇ ਦਿੱਤੀ ਗਈ ਯੋਗ ਅਗਵਾਈ ਸਦਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਵਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਬੱਚੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਸ਼ੁਭਕਾਮਨਾਮਾ ਦਿੱਤੀਆਂ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media