Wednesday, August 19, 2026

ਡਾ. ਈਸ਼ਰ ਸਿੰਘ ਐਡਵੋਕੇਟ ਕਰਨਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਜਾਂਚ

ਬੀਬੀ ਨਵਿਤਾ ਸਿੰਘ ਰਿਟਾ. ਜੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਜਾਂਚ ਤੋਂ ਜਤਾਈ ਅਸਮਰੱਥਾ

ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ

File Photo

ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਰਿਟਾਇਰਡ ਜੱਜ ਪੰਜਾਬ ਹਰਿਆਣਾ ਹਾਈਕੋਰਟ ਚੰਡੀਗੜ ਬੀਬੀ ਨਵਿਤਾ ਸਿੰਘ ਦੀ ਨਿਯੁੱਕਤੀ ਕੀਤੀ ਸੀ।ਪਰੰਤੂ ਉਨ੍ਹਾਂ ਨੇ ਘਰੇਲੂ ਮਜ਼ਬੂਰੀ ਕਾਰਨ ਜਾਂਚ ਕਰਨ ਲਈ ਆਪਣੀ ਅਸਮਰੱਥਾ ਜ਼ਾਹਿਰ ਕਰਦਿਆਂ ਅੱਜ ਇੱਕ ਪੱਤਰ ਭੇਜਿਆ ਹੈ।ਇਸ ਲਈ ਉਨ੍ਹਾਂ ਦੀ ਜਗ੍ਹਾ ‘ਤੇ ਉਨਾਂ ਨੇ ਡਾ. ਈਸ਼ਰ ਸਿੰਘ ਐਡਵੋਕੇਟ ਤੇਲੰਗਾਨਾ ਹਾਈਕੋਰਟ ਨੂੰ ਮੁੱਖ ਜਾਂਚ ਅਧਿਕਾਰੀ ਦੀ ਜਿੰਮੇਵਾਰੀ ਸੌਂਪ ਦਿੱਤੀ ਹੈ ਅਤੇ ਉਨ੍ਹਾਂ ਦੇ ਨਾਲ ਸਹਿਯੋਗ ਲਈ ਐਡਵੋਕੇਟ ਡਾ. ਹਰਪ੍ਰੀਤ ਕੌਰ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਬੀਬੀ ਹਰਲੀਨ ਕੌਰ ਸੀ.ਏ ਨੂੰ ਸਹਾਇਕ ਵਜੋਂ ਜਾਂਚ ਕਮੇਟੀ ਵਿੱਚ ਸ਼ਾਮਲ ਕਰ ਦਿੱਤਾ ਹੈ।
               ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਇਸ ਨਾਲ ਜਾਂਚ ’ਤੇ ਕੋਈ ਫਰਕ ਨਹੀ ਪਵੇਗਾ, ਸਗੋਂ ਪੂਰੀ ਨਿਰਪੱਖਤਾ ਤੇ ਪਹਿਲਾਂ ਤੋਂ ਹੀ ਨਿਸ਼ਚਿਤ ਕੀਤੇ ਸਮੇਂ ਅਨੁਸਾਰ ਹੀ ਜਾਂਚ ਪੂਰੀ ਹੋਵੇਗੀ ਅਤੇ ਜਾਂਚ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …