ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ ( ਜਗਸੀਰ ਲੌਂਗੋਵਾਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ
ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ਤੇ ਅੱਜ ਸ਼ਹੀਦ ਦੇ ਘਰ ਅਤੇ ਸਥਾਨਕ ਓਲੰਪਿਕ ਸਟੇਡੀਅਮ ਵਿੱਚ ਬਣੇ ਸਮਾਰਕ ‘ਤੇ ਜਾ ਕੇ ੳਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ, ਜਿੰਨਾਂ ਨੇ 21 ਸਾਲ ਬਾਅਦ ਜਲਿਆਂਵਾਲੇ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ।ਉਨ੍ਹਾਂ ਕਿਹਾ ਕਿ ਸ਼ਹੀਦ ਨੇ ਜਿਸ ਆਜਾਦ ਭਾਰਤ ਦਾ ਸੁਪਨਾ ਸਜਾਇਆ ਸੀ, ਉਸ ਦੇ ਲਈ ਪੂਰੇ ਦੇਸ਼ ਨੂੰ ਉਨ੍ਹਾਂ ਦੇ ਰਸਤੇ ‘ਤੇ ਚੱਲਣਾ ਚਾਹੀਦਾ ਹੈ ਅਤੇ ਸਰਕਾਰਾਂ ਨੂੰ ਵੀ ਸ਼ਹੀਦਾਂ ਦਾ ਬਣਦਾ ਸਨਮਾਨ ਕਰਨਾ ਚਾਹੀਦਾ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media