ਸੁਨਾਮ ਉਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੁਨਾਮ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਸੁਖਬੀਰ ਬਾਦਲ ਨੇ ਇਸ ਸਮੇਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ।ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ਹੀਦਾਂ ਦੀਆਂ ਵੱਡੀਆਂ ਯਾਦਗਾਰਾਂ ਬਣਾਈਆਂ ਗਈਆਂ ਸਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਪਤਾ ਲੱਗ ਸਕੇ।
ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇੰਨਾਂ ਨਿਕੰਮਾ ਮੁੱਖ ਮੰਤਰੀ ਉਨਾਂ ਨੇ ਆਪਣੀ ਜਿੰਦਗੀ ‘ਚ ਪਹਿਲੀ ਵਾਰ ਵੇਖਿਆ ਹੈ।ਜਿਸ ਕੋਲ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਵੀ ਸਮਾਂ ਨਹੀਂ ਹੈ।ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪਿਛਲੇ ਸਾਢੇ ਤਿੰਨ ਸਾਲ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਜੀਰੋ ਹੈ।ਉਨ੍ਹਾਂ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਮੈਮੋਰੀਅਲ ਵਾਸਤੇ ਜਮੀਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਖਰੀਦੀ ਗਈ ਸੀ, ਪਰ ਅਫਸ਼ੋਸ ਕਾਂਗਰਸ ਸਰਕਾਰ ਵਲੋਂ ਇਸ ਨੂੰ ਲੈ ਕੇ ਬਿਆਨਬਾਜ਼ੀ ਤਾਂ ਭਾਵੇ ਹਰ ਵਾਰ ਬਹੁਤ ਵੱਡੇ ਪੱਧਰ ‘ਤੇ ਕੀਤੀ ਜਾਂਦੀ ਰਹੀ ਹੈ।ਪਰ ਚਾਰਦੀਵਾਰੀ ਬਣਾਉਣ ਤੋ ਬਿਨਾਂ ਹੋਰ ਕੁੱਝ ਇਸ ਮੈਮੋਰੀਅਲ ਵਿਚ ਨਜਰ ਨਹੀਂ ਆ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੁੰਦਾ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ, ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ, ਕਾਕਾ ਨਵਇੰਦਰ ਪ੍ਰੀਤ ਸਿੰਘ ਲੌਂਗੋਵਾਲ, ਪਾਲ ਥਿੰਦ ਸੁਨਾਮ ਤੇ ਦਲ ਅਹੁਦੇਦਾਰ ਮੌਜੂਦ ਸਨ ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media