Sunday, June 15, 2025
Breaking News

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਲਏ 98 ਪ੍ਰਤੀਸ਼ਤ ਤੋਂ ਵੱਧ ਅੰਕ- ਜ਼ਿਲ੍ਹਾ ਸਿੱਖਿਆ ਅਫ਼ਸਰ

ਮੁੱਖ ਮੰਤਰੀ ਵਲੋਂ ਹੋਣਹਾਰ ਵਿਦਿਆਰਥੀਆਂਲਈ 5100 ਰੁਪਏ ਨਗਦ ਇਨਾਮ ਦਾ ਐਲਾਨ

ਸੰਗਰੂਰ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਜਮਾਤ ਦੇ ਨਤੀਜ਼ਿਆਂ ‘ਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ 12 ਵਿਦਿਆਰਥੀਆਂ ਨੇ 98 ਪ੍ਰਤੀਸ਼ਤ ਤੋ ਵੱਧ ਅੰਕ ਲੈ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।
                  ਜਿਲ੍ਹਾ ਸਿੱਖਿਆ ਅਫ਼ਸਰ (ਸੀ:ਸੈ:) ਸੰਗਰੂਰ ਮਲਕੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਬਹੁਤ ਚੰਗੇ ਅੰਕ ਹਾਸਲ ਕੀਤੇ ਹਨ।ਪੂਰੇੇ ਜਿਲ੍ਹੇ ਵਿਚੋਂ ਫਸਟ ਆਈ ਵਿਦਿਆਰਥਣ ਕਿਰਨਜੀਤ ਕੌਰ ਨੇ 447/450 ਅੰਕ ਲਏ।ਜੋ ਵਿਦਿਆਰਥੀਆਂ ਤੇ ਸਾਡੇ ਲਈ ਮਾਣ ਵਾਲੀ ਗੱਲ ਹੈ।ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹਨਾ ਸਾਰੇ ਵਿਦਿਆਰਥੀਆਂ ਨੂੰ 5100/- ਰੁਪਏ ਪ੍ਰਤੀ ਵਿਦਿਆਰਥੀ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
              ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੀ:ਸੈ:) ਸੰਗਰੂਰ ਓਮ ਪ੍ਰਕਾਸ਼ ਸੇਤੀਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋ ਵਿਦਿਆਰਥੀਆਂ, ਸਕੂਲ ਮੁੱਖੀਆਂ ਅਤੇ ਅਧਿਆਪਕਾਂ ਅਤੇ ਮਾਪਿਆਂ ਨੂੰ ਚੰਗੇ ਨਤੀਜਿਆਂ ਲਈ ਵਧਾਈ ਸੰਦੇਸ਼ ਭੇਜੇ ਹਨ।
               ਜਿਲ੍ਹਾ ਮੀਡੀਆ ਕੋਆਰਡੀਨੇਟਰ ਜਸਵੀਰ ਸਿੰੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 98 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ 12 ਵਿਦਿਆਰਥੀਆਂ ਵਿੱੱਚ ਵਿਦਿਆਰਥਣ ਕਿਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਮਾਜਰਾ, ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਭਵਾਨੀਗੜ੍ਹ, ਮਨਿੰਦਰ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਘਨੋਰੀਕਲਾਂ, ਗੁਰਲੀਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਮੂਣਕ, ਕਮਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਛਾਜਲੀ, ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਧੂਰੀ, ਦਵਿੰਦਰਦੀਪ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸੰਗਰੂਰ, ਨਵਨੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਦੁੱਗਾਂ, ਗਗਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਗੁਜਰਾਂ, ਕਾਜ਼ਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਲਹਿਰਾਗਾਗਾ, ਦਲੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਲਹਿਰਾਗਾਗਾ ਅਤੇ ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਭਸੋੜ ਦੇ ਨਾਮ ਸ਼ਾਮਿਲ ਹਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …