ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਦੇਸ਼ ਭਗਤ ਯਾਦਗਾਰ ਵਿਖੇ ਲੋਕ ਨਾਇਕ ਸਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੰਸਥਾ ਦੇ ਮੈਂਬਰਾਂ ਵਲੋਂ ਸਰਧਾਂਜਲੀ ਭੇਟ ਕੀਤੀ ਗਈ।ਕਰੋਨਾ ਕਾਰਨ ਸੀਮਿਤ ਪ੍ਰੋਗਰਾਮ ਵਿੱਚ ਸੰਸਥਾ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਸਕੱਤਰ ਜੁਝਾਰ ਲੌਂਗੋਵਾਲ ਅਤੇ ਦਾਤਾ ਸਿੰਘ ਨਮੋਲ ਨੇ ਸ਼ਹੀਦ ਊਧਮ ਸਿੰਘ ਦੇ ਇਨਕਲਾਬੀ ਜੀਵਨ ਅਤੇ ਅੰਗ੍ਰੇਜਾਂ ਦੀ ਬਸਤੀਵਾਦੀ ਹਕੂਮਤ, ਸਾਮਰਾਜਵਾਦ ਖਿਲਾਫ਼ ਸੰਘਰਸ਼ ‘ਤੇ ਚਾਨਣਾ ਪਾਉਂਦਿਆ ਕਿਹਾ ਕਿ ਸ਼ਹੀਦ ਉਧਮ ਸਿੰਘ ਦਾ ਜੀਵਨ ਸਿਰਫ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਜਿੰਮੇਵਾਰ ਅੰਗਰੇਜ਼ ਅਧਿਕਾਰੀਆਂ ਨੂੰ ਮਾਰ ਕੇ ਬਦਲਾ ਲੈਣ ਵਜੋਂ ਪ੍ਰਚਾਰਿਆ ਜਾਂਦਾ ਹੈ।ਪਰ ਉਹ ਪੂਰੀ ਜ਼ਿਦਗੀ ਸਮਾਜਵਾਦੀ ਵਿਵਸਥਾ ਦੀ ਸਥਾਪਨਾ ਲਈ ਸੰਘਰਸ਼ਸ਼ੀਲ ਰਹੇ।ਅਜੋਕੇ ਸਮੇਂ ਸ਼ਹੀਦ ਊਧਮ ਸਿੰਘ, ਗਦਰੀ ਬਾਬਿਆਂ, ਦੇਸ਼ ਭਗਤਾਂ ਦੀ ਵਿਚਾਰਧਾਰਾ ਦੀ ਸਾਰਥਿਕਤਾ ‘ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਜਦ ਭਾਰਤੀ ਸਰਕਾਰ ਲੋਕਾਂ ਨੂੰ ਧਰਮ ਦੇ ਨਾਂ ‘ਤੇ ਲੜਾ ਕੇ ਆਪਣੇ ਏਜੰਡੇ ਲਾਗੂ ਕਰ ਰਹੀ ਹੈ ਤਾਂ ਸਾਨੂੰ ਆਪਣੇ ਅਸਲ ਲੋਕ ਨਾਇਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਫਾਸ਼ੀਵਾਦੀ ਤੇ ਫਿਰਕਾਪ੍ਰਸਤ ਤਾਕਤਾਂ ਖਿਲਾਫ਼ ਇਕਜੁੱਟ ਹੋ ਕੇ ਲੜਨਾ ਪੈਣਾ ਹੈ।
ਇਸ ਮੌਕੇ ਕਮਲਜੀਤ ਵਿੱਕੀ, ਰਣਜੀਤ ਸਿੰਘ, ਗੁਰਜੀਤ ਸਿੰਘ, ਅਨਿਲ ਕੁਮਾਰ, ਗੁਰਮੇਲ ਸਿੰਘ, ਪ੍ਰਿੰਸੀਪਲ ਵਰਿੰਦਰ ਚੀਮਾ ਆਦਿ ਮੈਂਬਰ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …