ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਲ ਕਪੂਰਥਲਾ ਵਿਖੇ 52 ਬੂਥਾਂ ਦੀ ਨਿਲਾਮੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ
ਉੱਪਲ ਦੀ ਨਿਗਰਾਨੀ ਹੇਠ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਗਈ।ਅਲਾਟਮੈਂਟ ਲਈ ਵੱਡੇ ਪੱਧਰ ‘ਤੇ ਬਿਨੈਪੱਤਰ ਪ੍ਰਾਪਤ ਹੋਏ ਸਨ, ਜਿਸ ਕਰਕੇ ਜਿਲਾ ਪ੍ਰਸ਼ਾਸਨ ਵਲੋਂ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਲਾਟਰੀ ਵਿਵਸਥਾ ਰਾਹੀਂ ਬੂਥਾਂ ਦੀ ਅਲਾਟਮੈਂਟ ਕੀਤੀ ਗਈ।
ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕਾਂ ਦੀ ਆਵਾਜਾਈ ਦੇ ਮੱਦੇਨਜ਼ਰ ਵੱਖ-ਵੱਖ ਦੁਕਾਨਾਂ ਕੰਟੀਨਾਂ ਆਦਿ ਲਈ ਬੂਥਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ ਅਤੇ ਉਥੇ ਬਿਜਲੀ ਸਪਲਾਈ ਤੇ ਪੇਂਟ ਦੀ ਸਹੂਲਤ ਪ੍ਰਦਾਨ ਕਰਵਾਈ ਗਈ ਹੈ।ਅਲਾਟਮੈਂਟ ਵਿਚ ਭਾਗ ਲੈਣ ਵਾਲੇ ਬਿਨੈਕਾਰਾਂ ਨੇ ਜਿਲਾ ਪ੍ਰਸ਼ਾਸਨ ਵਲੋਂ ਅਲਾਟਮੈਂਟ ਲਈ ਅਪਣਾਈ ਗਈ ਪ੍ਰਕਿਰਿਆ ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਜਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਤੋਂ ਇਲਾਵਾ ਅਲਾਟਮੈਂਟ ਲਈ ਪਰਚੀਆਂ ਦੀ ਚੋਣ ਲਈ ਵੱਖ-ਵੱਖ ਬਿਨੈਕਾਰਾਂ ਨੂੰ ਵੀ ਮੌਕਾ ਦਿੱਤਾ ਗਿਆ।
ਸੂਚਨਾ ਅਨੁਸਾਰ ਜਿਲਾ ਪ੍ਰਸ਼ਾਸਨ ਵਲੋਂ ਅਲਾਟਮੈਂਟ ਉਪਰੰਤ ਜਾਰੀ ਹਦਾਇਤਾਂ ਅਨੁਸਾਰ ਅਲਾਟ ਕੀਤਾ ਗਿਆ ਬੂਥ ਅਗੋਂ ਕਿਸੇ ਹੋਰ ਨੂੰ ਸਬਲੈਟ ਨਹੀਂ ਕੀਤਾ ਜਾ ਸਕੇਗਾ ਅਤੇ ਜਿਸ ਮੰਤਵ ਲਈ ਬੂਥ ਅਲਾਟ ਹੋਇਆ ਹੈ, ਉਸ ਦੀ ਵਰਤੋਂ ਵੀ ਉਸੇ ਮੰਤਵ ਲਈ ਕੀਤੀ ਜਾਵੇ।ਇਸ ਤੋਂ ਇਲਾਵਾ ਬੂਥਾਂ ਦੇ ਅੰਦਰ ਅਤੇ ਆਲੇ ਦੁਆਲੇ ਸਾਫ ਸਫਾਈ ਰੱਖਣ ਦੇ ਹੁਕਮ ਦਿੱਤੇ ਗਏ ਹਨ।ਕਿਸੇ ਕਾਰਨ ਜੇਕਰ ਕੋਈ ਐਲਾਟੀ ਆਪਣਾ ਬੂਥ ਜਾਂ ਜਗ੍ਹਾ ਸਰੰਡਰ ਕਰਨੀ ਚਾਹੁੰਦਾ ਹੈ ਤਾਂ ਉਸ ਨੂੰ ਇਕ ਮਹੀਨੇ ਦਾ ਅਗੇਤਾ ਨੋਟਿਸ ਦੇਣਾ ਪਵੇਗਾ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media