Tuesday, March 17, 2026

ਸ਼ੁਕਰਵਾਰ 25 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ੀਟਿਵ, 10 ਨੂੰ ਭੇਜਿਆ ਘਰ

ਜਿਲ੍ਹਾ ਪਠਾਨਕੋਟ ਵਿੱਚ ਕੁੱਲ 406 ਕਰੋਨਾ ਪਾਜੀਟਿਵ, 290 ਰਿਕਵਰ ਤੇ ਐਕਟਿਵ ਕੇਸ 104

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 25 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 10 ਲੋਕਾਂ ਨੂੰ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ, ਅੱਜ ਕੂਲ 274 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 24 ਕਰੋਨਾ ਪਾਜੀਟਿਵ ਪਾਏ ਗਏ ਅਤੇ ਇੱਕ ਕਰੋਨਾ ਪਾਜੀਟਿਵ ਵਿਅਕਤੀ ਇੱਕ ਲੈਬ ਵੱਲੋਂ ਭੇਜਿਆ ਗਿਆ। ਡਿਪਟੀ ਕਮਿਸ਼ਨਰ ਸੰਯਿਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਦਿਨ੍ਹਾਂ ਤੋਂ ਜਿਸ ਤਰ੍ਹਾਂ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ ਵਿੱਚ ਵਾਧਾ ਹੋ ਰਿਹਾ ਹੈ।ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਸੀਂ ਸਭ ਗੰਭੀਰ ਨਹੀਂ ਹਾਂ ਅਤੇ ਅਸੀਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨ੍ਹਾਂ ਤੋਂ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਡੋਰ ਟੂ ਡੋਰ ਜਾਗਰੁਕ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਅਗਰ ਕਰੋਨਾ ਪਾਜੀਟਿਵ ਕੇਸਾਂ ਦੇ ਗ੍ਰਾਫ ਨੂੰ ਡਾਊਨ ਕਰਨਾ ਹੈ ਤਾਂ ਹਰੇਕ ਵਿਅਕਤੀ ਨੂੰ ਜਾਗਰੂਕ ਹੋਣਾ ਪਵੇਗਾ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ।
                 ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਕੁੱਲ 406 ਕੇਸ ਕਰੋਨਾ ਪਾਜ਼ੀਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 290 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 104 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 12 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
                ਉਨ੍ਹਾਂ ਦੱਸਿਆ ਕਿ ਅੱਜ ਜੋ 25 ਲੋਕ ਕਰੋਨਾ ਪਾਜੀਟਿਵ ਆਏ ਹਨ ਉਨ੍ਹਾਂ ਵਿੱਚੋਂ ਇੱਕ ਰੰਧਾਵਾ ਕਾਲੋਨੀ ਖਾਨਪੁਰ ਚੋਕ, ਤਿੰਨ ਬੈਂਕ ਕਰਮਚਾਰੀ, 3 ਫ੍ਰੈਂਡਜ ਕਾਲੋਨੀ, 1 ਇੰਦਰਾ ਕਾਲੋਨੀ, 1 ਪਿੰਡ ਖੋਬਾ, 1 ਸਿਵ ਨਗਰ, 1 ਆਰਮੀ ਹਸਪਤਾਲ ਅਤੇ 14 ਮਾਮਲੇ ਪ੍ਰੇਮ ਨਗਰ ਪਠਾਨਕੋਟ ਦੇ ਹਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …