Tuesday, March 17, 2026

ਪਠਾਨਕੋਟ ‘ਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ਼ ਉਪਰਾਲੇ ਜਾਰੀ – ਵਧੀਕ ਕਮਿਸ਼ਨਰ ਨਗਰ ਨਿਗਮ

ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਚਲਦਿਆਂ ਪਠਾਨਕੋਟ ਨੂੰ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਧੀਨ ਸਹਿਰ ਵਿੱਚੋਂ ਇਕੱਠੇ ਕੀਤੇ ਕੂੜੇ ਨੂੰ ਸੈਗਰੀਗੇਟ ਕੀਤਾ ਜਾਂਦਾ ਹੈ ਅਤੇ ਗਿੱਲੇ ਕੂੜੇ ਤੋਂ ਕੰਪੋਸਟ ਖਾਦ ਵੀ ਤਿਆਰ ਕੀਤੀ ਜਾ ਰਹੀ ਹੈ।ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਪਾਲ ਸਿੰਘ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਲੋਕਾਂ ਨੂੰ ਘਰ੍ਹਾਂ ਦਾ ਕੂੜਾਂ ਘਰ੍ਹਾਂ ਅੰਦਰ ਹੀ ਕੰਪੋਬਟ ਕਰਨ ਲਈ ਜਾਗਰੂਕ ਅਭਿਆਨ ਵੀ ਚਲਾਇਆ ਜਾ ਰਿਹਾ ਹੈ।
                    ਉਨਾਂ ਦੱਸਿਆ ਕਿ ਪਠਾਨਕੋਟ ਸਿਟੀ ਵਿੱਚੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਹਰੇਕ ਟੀਮ ਨੂੰ ਵਾਰਡਾਂ ਦੇ ਅਨੁਸਾਰ ਵੰਡ ਕੀਤੀ ਗਈ ਹੈ।ਡੋਰ ਟੂ ਡੋਰ ਕੂੜਾਂ ਆਦਿ ਉਠਾਇਆ ਜਾਂਦਾ ਹੈ ਅਤੇ ਮੋਕੇ ਤੇ ਹੀ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰ ਦਿੱਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਸੁੱਕਾ ਕੂੜਾ ਜੋ ਕਿ ਵੇਚ ਦਿੱਤਾ ਜਾਂਦਾ ਹੈ ਅਤੇ ਗਿੱਲੇ ਕੂੜੇ ਤੋਂ ਕੰਪੋਸਟ ਖਾਦ ਤਿਆਰ ਕੀਤੀ ਜਾਂਦੀ ਹੈ।
                    ਵਧੀਕ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਮੇਂ ਦੋਰਾਨ ਪਠਾਨਕੋਟ ਸਿਟੀ ਵਿੱਚ ਕਰੀਬ 6 ਸਥਾਨਾਂ ਜਿਨ੍ਹਾਂ ਵਿੱਚ ਬੱਸ ਸਟੈਂਡ, ਇੰਦਰਾ ਕਾਲੋਨੀ, ਗੁਰੂ ਨਾਨਕ ਪਾਰਕ, ਸੈਲੀ ਰੋਡ, ਮਿਊਂਸਪਲ ਕਾਲੋਨੀ ਅਤੇ ਖਾਨਪੂਰ ਵਿਖੇ ਕਰੀਬ 11 ਕੰਪੋਸਟ ਕਿੱਟਾਂ ਬਣਾਈਆਂ ਗਈਆਂ ਹਨ।ਜਿਨ੍ਹਾਂ ਵਿੱਚ ਗਿੱਲਾ ਕੂੜਾ ਪਾਇਆ ਜਾਂਦਾ ਹੈ ਜੋ 45 ਤੋਂ 60 ਦਿਨ੍ਹਾਂ ਦੇ ਅੰਦਰ ਅੰਦਰ ਕੰਪੋਸਟ ਖਾਦ ਤਿਆਰ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਡੋਰ ਟੂ ਡੋਰ ਕੂੜਾ ਚੁੱਕਣ ਵਾਲੀਆਂ ਟੀਮਾਂ ਨੂੰ ਤਿੰਨ ਤਰ੍ਹਾਂ ਦੇ ਪਾਲੀਥਿਨ ਦੇ ਬੈਗ ਦਿੱਤੇ ਗਏ ਹਨ ਹਰੇ ਬੈਗ ਵਿੱਚ ਗਿੱਲਾ ਕੂੜਾ, ਨੀਲੇ ਬੈਗ ਵਿੱਚ ਸੁੱਕਾ ਕੂੜਾ ਅਤੇ ਕਾਲੇ ਰੰਗ ਦੇ ਬੈਗ ਵਿੱਚ ਜੋ ਨਸ਼ਟ ਨਹੀਂ ਕੀਤਾ ਜਾ ਸਕਦਾ ਕੂੜਾ ਪਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਲ ਪਠਾਨਕੋਟ ਸਿਟੀ ਵਿੱਚ ਸਵੱਸ਼ਤਾ ਬਣਾਈ ਰੱਖਣ ਦੇ ਲਈ ਗਿੱਲੇ ਕੂੜੇ ਤੋਂ ਕੰਪੋਸਟ ਖਾਦ ਤਿਆਰ ਕੀਤੀ ਜਾ ਰਹੀ ਹੈ।
                  ਉਨ੍ਹਾਂ ਪਠਾਨਕੋਟ ਦੀ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਉਪਰੋਕਤ ਅਭਿਆਨ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਆਪਣੇ ਸ਼ਹਿਰ ਨੂੰ ਸਵੱਛਤਾ ਅਭਿਆਨ ਨਾਲ ਜੋੜੀਏ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …