ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਜਿਲ੍ਹੇ ‘ਚ ਸਪਿਰਟ ਅਤੇ ਸੈਨੇਟਾਈਜ਼ਰ ਬਣਾਉਣ
ਵਾਲੇ ਡੀਲਰਾਂ ਦੀ ਵਿਸ਼ੇਸ਼ ਜਾਂਚ ਦੇ ਹੁਕਮ ਦਿੱਤੇ ਹਨ।ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਇਹ ਹੁਕਮ ਦਿੱਤੇ ਗਏ ਹਨ।ਉਨ੍ਹਾਂ ਆਬਕਾਰੀ ਵਿਭਾਗ ਦੀ ਆਬਕਾਰੀ ਵਿਭਾਗ ਦੀ ਕਪੂੂਥਲਾ ਰੇਂਜ ਦੇ ਅਧਿਕਾਰੀਆਂ ਸਹਾਇਕ ਆਬਕਾਰੀ ਕਮਿਸ਼ਨਰ ਹਰਦੀਪ ਭੰਵਰਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਜਿਲ੍ਹੇ ‘ਚ ਸਪਿਰਟ ਅਤੇ ਸੈਨੀਟਾਈਜ਼ਰ ਬਣਾਉਣ ਵਾਲੀਆਂ ਕੰਪਨੀਆਂ ਦੇ ਸਟਾਕ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਵਲੋਂ ਤਿਆਰ ਕੀਤੀ ਜਾ ਰਹੇ ਉਤਪਾਦਾਂ ਲਈ ਮੌਜੂਦ ਕੱਚੇ ਮਾਲ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਅਗਲੀ ਆਬਕਾਰੀ ਅਤੇ ਪੁਲਿਸ ਵਿਭਾਗ ਦੀ ਸਾਂਝੀਆਂ ਟੀਮਾਂ ਵਲੋਂ ਇੱਕ ਵਿਸ਼ੇਸ਼ ਮੁਹਿੰਮ ਵਿੱਢ ਕੇ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇ ਤਾਂ ਜੋ ਜਿਲ੍ਹੇ ‘ਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾਵੇ।ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਨਾਜਾਇਜ਼ ਸ਼ਰਾਬ ਸਬੰਧੀ ਕੀਤੀ ਜਾਣ ਵਾਲੀ ਕਾਰਵਾਈ ਦੀ ਰੋਜ਼ਾਨਾ ਦੇ ਆਧਾਰ ‘ਤੇ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੌਂਪਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media