ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਚਲਾਈ ਜਾ ਰਹੀ ਮੁਹਿੰਮ ‘ਸਪੀਕ ਫਾਰ ਡੈਮੋਕਰੇਸੀ’ ਦੇ ਤਹਿਤ
ਬੋਲਦਿਆਂ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਸ਼੍ਰੀਮਤੀ ਜਤਿੰਦਰ ਸੋਨੀਆ ਨੇ ਕਿਹਾ ਕਿ ਦੇਸ਼ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਾਲ ਜੂਝ ਰਿਹਾ ਹੈ।ਲਗਭਗ 16 ਲੱਖ ਲੋਕ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ।ਦੂਜੇ ਪਾਸੇ ਝੂਠ ਦੀ ਬੁਨਿਆਦ ‘ਤੇ ਦੇਸ਼ ਦੀ ਸੱਤਾ ‘ਤੇ ਕਾਇਮ ਕੇਂਦਰੀ ਮੋਦੀ ਸਰਕਾਰ ਸੂਬਾ ਸਰਕਾਰਾਂ ਨੂੰ ਤੋੜਣ ਤੇ ਵਿਧਾਇਕਾਂ ਦੀ ਖਰੀਦੋ ਫਰੋਖਤ ਕਰਨ ਵਿੱਚ ਰੁੱਝੀ ਹੋਈ ਹੈ।ਇਕ ਪਾਸੇ ਦੇਸ਼ ਵਿੱਚ ਮੂਹਰਲੀ ਕਤਾਰ ‘ਚ ਖੜ੍ਹੇ ਕਰੋਨਾ ਯੋਧੇ ਜਿਥੇ ਦੇਸ਼ ਨੂੰ ਬਚਾਉਣ ਦੀ ਰਣਨੀਤੀ ਤਿਆਰ ਕਰ ਰਹੇ ਹਨ।ਉਥੇ ਮੋਦੀ ਸਰਕਾਰ ਵਿਧਾਇਕਾਂ ਨੂੰ ਖਰੀਦਣ ਦੀ ਰਣਨੀਤੀ ਬਣਾ ਰਹੀ ਹੈ ਅਤੇ ਲੋਕਾਂ ਦਾ ਧਿਆਨ ਅਸਲ ਮੁਦਿਆਂ ਤੋਂਂ ਹਟਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media