Saturday, November 2, 2024

ਡਿਪਟੀ ਕਮਿਸ਼ਨਰ ਵਲੋਂ ਅਨਲੌਕ 3.0 ਸਬੰਧੀ ਹੁਕਮ ਜਾਰੀ

ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਅਗਸਤ ਤੱਕ ਬੰਦ ਰਹਿਣਗੀਆਂ

ਕਪੂਰਥਲਾ, 1 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਪੰਜਾਬ ਸਰਕਾਰ ਵਲੋਂ ਜਾਰੀ ਅਨਲੌਕ 3 ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜਿਲ੍ਹੇ ਅੰਦਰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਹ ਦਿਸ਼ਾ ਨਿਰਦੇਸ਼ ਪਹਿਲੀ ਅਗਸਤ ਤੋਂ 31 ਅਗਸਤ ਤੱਕ ਲਾਗੂ ਰਹਿਣਗੇ।
ਸਕੂਲ, ਕਾਲਜ, ਵਿੱਦਿਅਕ ਅਤੇ ਕੋਚਿੰਗ ਸੰਸਥਾਵਾਂ 31 ਅਗਸਤ 2020 ਤੱਕ ਬੰਦ ਰਹਿਣਗੀਆਂ।ਆਨਲਾਈਨ/ ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ।ਐਮ.ਐਚ.ਏ ਤੋ ਬਿਨ੍ਹਾਂ ਅੰਤਰਰਾਸ਼ਟਰੀ ਹਵਾਈ ਯਾਤਰਾ `ਤੇ ਵੀ ਪਾਬੰਦੀ ਹੋਵੇਗੀ।
             ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਸਮਾਨ ਥਾਵਾਂ ਬੰਦ ਰਹਿਣਗੇ।ਯੋਗਾ ਸੰਸਥਾਵਾਂ ਅਤੇ ਜਿਮਨੇਜ਼ੀਅਮ 5 ਅਗਸਤ 2020 ਤੋਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀ) ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਭਾਰਤ ਸਰਕਾਰ ਦੀਆਂ ਹਦਦਾਇਤਾਂ ਤਹਿਤ ਖੋਲ੍ਹੇ ਜਾ ਸਕਣਗੇ।
               ਸ਼ੋਸਲ/ਰਾਜਨੀਤਿਕ/ਖੇਡਾਂ/ਮਨੋਰੰਜਨ/ਅਕੈਡਮਿਕ/ਸਭਿਆਚਾਰਕ/ਧਾਰਮਿਕ ਪ੍ਰੋਗਰਾਮ ਅਤੇ ਹੋਰ ਵੱਡੇ ਇਕੱਠ ਨਹੀਂ ਕੀਤੇ ਜਾ ਸਕਣਗੇ।
ਜ਼ਿਲੇ ਅੰਦਰ ਸਾਰੇ ਗੈਰਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ਦੀ ਰਾਜ ਭਰ ਵਿੱਚ ਰਾਤ 11.00 ਵਜੇ ਤੋਂ ਸਵੇਰੇ 5.00 ਵਜੇ ਤੱਕ ਰੋਕ ਰਹੇਗੀ।ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ `ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ `ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।
65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਾਹ ਰੋਗ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਅਤੇ ਸਿਹਤ ਦੇ ਉਦੇਸ਼ਾਂ ਨੂੰ ਛੱਡ ਕੇ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
           ਸਕੂਲ, ਕਾਲਜ, ਵਿੱਦਿਅਕ ਸੰਸਥਾਵਾਂ ਅਤੇ ਕੋਚਿੰਗ ਸੰਸਥਾਵਾਂ ਆਪਣੇ ਦਫਤਰੀ ਕੰਮ ਕਰ ਸਕਦੀਆਂ ਹਨ, ਸਿਰਫ ਆਨਲਾਈਨ ਪੜ੍ਹਾਈ ਅਤੇ ਕਿਤਾਬਾਂ ਵੰਡ ਸਕਦੇ ਹਨ।
              ਵਿਆਹ/ਹੋਰ ਸਮਾਜਿਕ ਸਮਾਗਮਾਂ ਵਿੱਚ 30 ਵਿਅਕਤੀਆਂ ਤੋਂ ਵੱਧ ਦੀ ਇਕੱਤਰਤਾ ਨਹੀਂ ਕੀਤੀ ਜਾ ਸਕੇਗੀ।ਅੰਤਿਮ ਸਸਕਾਰ ਮੋਕੇ 10 ਅਤੇ ਆਖਰੀ ਰੀਤੀ ਰਿਵਾਜਾਂ ਦੌਰਾਨ ਸਿਰਫ 20 ਵਿਅਕਤੀ ਇਕੱਤਰ ਹੋਣਗੇ।
               ਰੈਸਟੋਰੈਂਟਾਂ ਨੂੰ 50% ਸਮਰੱਥਾ ਜਾਂ 50 ਮਹਿਮਾਨਾਂ ਜਾਂ ਇਸ ਤੋਂ ਘੱਟ ਨਾਲ ਰਾਤ ਦੇ 10 ਵਜੇ ਤੱਕ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ।ਜੇਕਰ ਰੈਸਟੋਰੈਂਟ ਵਿੱਚ ਆਬਕਾਰੀ ਵਿਭਾਗ ਦੀ ਮਨਜ਼ੂਰੀ ਹੋਵੇ ਤਾਂ ਸ਼ਰਾਬ ਵਰਤਾਈ ਜਾ ਸਕਦੀ ਹੈ ।ਬਾਰਾਂ ਬੰਦ ਰਹਿਣਗੀਆਂ।ਬੈਂਕਇਟ ਹਾਲ, ਮੈਰੈਜ ਪੈਲੇਸ, ਹੋਟਲ ਅਤੇ ਓਪਨ ਥਾਵਾਂ ‘ਤੇ ਵਿਆਹ, ਹੋਰ ਸਮਾਜਿਕ ਫੰਕਸ਼ਨ, ਓਫਰ ਏਅਰ ਪਾਰਟੀਆਂ ਵਿਚ 30 ਤੋਂ ਵੱਧ ਵਿਅਕਤੀਆਂ ਦੀ ਗਿਣਤੀ ਨਹੀਂ ਹੋਵੇਗੀ।30 ਤੋਂ ਵੱਧ ਕੈਟਰਿੰਗ ਸਟਾਫ ਨਹੀਂ ਹੋਵੇਗਾ।
               ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਸਮੇਤ ਸਾਰੇ ਸ਼ਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 8.00 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ।ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲ੍ਹੇ ਰਹਿਣਗੇ।ਪੰਜਾਬ ਸਿਹਤ ਵਿਭਾਗ ਦੁਆਰਾ ਜਾਰੀ ਐਸ.ਓ.ਪੀਜ਼ ਤਹਿਤ ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ।ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ (ਦੁੱਧ ਦੀ ਸਪਲਾਈ, ਫਲ ਅਤੇ ਸ਼ਬਜ਼ੀਆਂ, ਬੇਕਰੀ, ਕੈਮਿਸਟ ਅਤੇ ਮੈਡੀਕਲ ਇਸਟੈਬਲਿਸ਼ਮੈਂਟ ਅਤੇ ਮਠਿਆਈ ਵਾਲੀਆਂ ਦੁਕਾਨ) ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ।
             ਰਾਜ ਦੇ ਸਿਹਤ ਵਿਭਾਗ ਦੇ ਐਸ.ਓ.ਪੀ ਅਨੁਸਾਰ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਜਨਤਕ ਪਾਰਕਾਂ ਨੂੰ ਬਿਨਾਂ ਦਰਸ਼ਕਾਂ ਦੇ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਣ ਦਿੱਤਾ ਜਾਵੇਗਾ।
             ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਉਸਾਰੀ ਕਰਨ, ਟਰੱਕ ਅਤੇ ਹਰ ਢੋਆ ਢੁਆਈ ਵਾਲੇ ਵਹੀਕਲਾਂ ‘ਤੇ ਕੋਈ ਰੋਕ ਨਹੀਂ ਹੋਵੇਗੀ।ਖੇਤੀਬਾੜੀ, ਬਾਗਬਾਨੀ, ਐਨੀਮਲ ਹਸਬੈਂਡਰੀ ਅਤੇ ਵੈਟਰਨਰੀ ਸੇਵਾਵਾਂ ਬਿਨਾਂ ਰੋਕ ਦੇ ਕੰਮ ਕਰ ਸਕਦੇ ਹਨ।
                ਐਤਵਾਰ 2 ਅਗਸਤ ਨੂੰ ਰੱਖੜੀ ਕਾਰਨ ਸਾਰੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਖੁੱਲਣਗੇ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …