ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਦੇ ਸੀਨੀਅਰ ਸੁਰੱਖਿਆ ਗਾਰਡਾਂ ਰਾਜਬੀਰ ਸਿੰਘ, ਜੋਗਿੰਦਰ ਸਿੰਘ ਅਤੇ ਅਰਜਨ ਸਿੰਘ ਨੂੰ ਯੂਨੀਵਰਸਿਟੀ ਵੱਲੋਂ ਅਸਿਸਟੈਂਟ ਸੁਪਰਵਾਈਜ਼ਰ ਵਜੋਂ ਤਰੱਕੀ ਦਿੱਤੀ ਗਈ ਹੈ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦੇ ਮੋਢਿਆਂ ਉਪਰ ਸਟਾਰ ਲਗਾ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਚੰਗੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
ਸੁਰੱਖਿਆ ਅਫਸਰ ਕਰਨਲ ਅਮਰਬੀਰ ਸਿੰਘ ਚਾਹਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਬਤੌਰ ਸਰੁੱਖਿਆ ਗਾਰਡ ਨਿਭਾਈਆਂ ਗਈਆਂ ਚੰਗੀਆਂ ਸੇਵਾਵਾਂ ਕਰਕੇ ਅਸਿਸਟੈਂਟ ਸੁਪਰਵਾਈਜ਼ਰ ਤੌਰ `ਤੇ ਪਦਉਨਤ ਕੀਤਾ ਗਿਆ ਹੈ।ਇਸ ਮੌਕੇ ਸੁਰਖਿਆ ਸੁਪਰਵਾਈਜ਼ਰ ਰਾਮ ਸਿੰਘ ਵੀ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …