ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਅਤੇ ਸੀ: ਮੀਤ ਪ੍ਰਧਾਨ ਪੰਜਾਬ
ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਕਰਮਜੀਤ ਸਿੰਘ ਕੇ.ਪੀ ਦੀ ਪ੍ਰਧਾਨਗੀ ਹੇਠ ਯੂਨੀਅਨ ਦਫਤਰ ਵਿਖੇ ਹੋਈ।ਮੀਟਿੰਗ ਦੋਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ ‘ਚ ਕਟੌਤੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਕੇ.ਪੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦਾ 200/- ਰੁਪਏ ਜਜ਼ੀਆ ਟੈਕਸ ਲਗਾਉਣ ਨਾਲ ਖਜ਼ਾਨਾ ਨਹੀਂ ਭਰਿਆ ਤੇ ਹੁਣ ਮੋਬਾਈਲ ਭੱਤੇ ‘ਚ ਕਟੌਤੀ ਕਰ ਦਿੱਤੀ ਹੈ।ਪ੍ਰਧਾਨ ਕੇ.ਪੀ ਨੇ ਕਿਹਾ ਕਿ ਲਾਰਿਆਂ ਵਾਲੀ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਦਾ 2016 ਤੋਂ ਪੇਅ ਕਮਿਸ਼ਨ ਬਕਾਇਆ ਪੈਂਡਿੰਗ ਹੈ।ਡੀ.ਏ ਦੀਆਂ ਕਿਸ਼ਤਾਂ ਅਤੇ ਡੀ.ਏ ਦੇ ਬਕਾਏ ਸਰਕਾਰ ਵੱਲ ਖੜੇ ਹਨ।ਆਉਣ ਵਾਲੇ ਸਮੇਂ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਯੂਨੀਅਨ ਵੱਧ ਤੋਂ ਵੱਧ ਸਾਥ ਦੇਵੇਗੀ।
ਇਸ ਮੌਕੇ ਲਖਵਿੰਦਰ ਸਿੰਘ ਨਾਗ ਜਰਨਲ ਸਕੱਤਰ, ਚਰਨਜੀਤ ਸਿੰਘ ਫਤਿਹਗੜ੍ਹ ਡਿਪਟੀ ਜਨਰਲ ਸਕੱਤਰ, ਦਲਜੀਤ ਸਿੰਘ ਜਿਜੇਆਣੀ ਮੁੱਖ ਸਲਾਹਕਾਰ, ਸੁਖਦੇਵ ਸਿੰਘ ਅਜਨਾਲਾ, ਬਲਕਾਰ ਸਿੰਘ, ਸਤਵਿੰਦਰ ਸਿੰਘ, ਲਲਿਤ ਕੁਮਾਰ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media