Sunday, September 20, 2026

ਪਿੰਡ ਲੋਹਾਖੇੜਾ ਵਿਖੇ ਲੱਗਾ ਖੂਨਦਾਨ ਕੈਂਪ

ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਲੋਹਾਖੇੜਾ ਵਿਖੇ ਮਾਤਾ ਸੁਰਜੀਤ ਕੌਰ ਸਮਰਾ ਦੀ ਯਾਦ ਵਿੱਚ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਖੂਨਦਾਨੀਆਂ ਵਲੋਂ 75 ਯੂਨਿਟ ਖੂਨ ਦਾਨ ਕੀਤਾ ਗਿਆ, ਕਰੋਨਾ ਜਿਹੀ ਆਫ਼ਤ ਕਰਕੇ ਹਸਪਤਾਲਾਂ ਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਇਹ ਕੈਂਪ ਆਯੋਜਿਤ ਕੀਤਾ ਗਿਆ।ਮਾਤਾ ਸੁਰਜੀਤ ਕੌਰ ਦੇ ਬੇਟੇ ਜਸਵਿੰਦਰ ਸਿੰਘ ਸਮਰਾ ਕੈਨੇਡਾ ਦੀ ਸਰਪ੍ਰਸਤੀ ਹੇਠ ਲਗਾਇਆ ਇਹ ਕੈਂਪ ਪੂਰੀ ਤਰ੍ਹਾਂ ਸਫ਼ਲ ਰਿਹਾ। ਪਿੰਡ ਦੇ ਨੌਜਵਾਨ, ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਵੱਧ ਚੜ੍ਹ ਕੇ ਸੇਵਾ ਕੀਤੀ।
                     ਇਸ ਮੌਕੇ ਪਿੰਡ ਦੇ ਸਰਪੰਚ ਜਗਸੀਰ ਸਿੰਘ ਸਿੱਧੂ, ਮਹਿੰਦਰਪਾਲ ਸਿੰਘ ਦਾਨਗੜ੍ਹ, ਗੁਰਮੀਤ ਸਿੰਘ, ਮਹਿੰਦਰ ਸਿੰਘ, ਨਛੱਤਰ ਸਿੰਘ, ਗੁਰਮੇਲ ਸਿੰਘ, ਪ੍ਰਗਟ ਸਿੰਘ, ਬਿੰਦਰ ਸਿੰਘ, ਸ਼ਿੰਗਾਰਾ ਸਿੰਘ, ਸੁਦਾਗਰ ਸਿੰਘ ਸਾਬਕਾ ਸਰਪੰਚ, ਕਿੰਦੀ ਮੈਂਬਰ, ਸੱਤੀ ਸਮਰਾ, ਨਾਜਰ ਸਿੰਘ, ਨਵਦੀਪ ਸਿੰਘ, ਸੰਦੀਪ ਸਿੰਘ ਤੇ ਡਿੰਪਲ ਕਲੇਰ ਆਦਿ ਨੇ ਵੀ ਖੂਨਦਾਨ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …