Tuesday, November 3, 2026

ਜਿਲੇ ‘ਚ ਐਤਵਾਰ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ

ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਇੰਨਾਂ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।
            ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 20, ਮਲੇਰੋਕਟਲਾ ਤੋਂ 5, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਪਟਿਆਲਾ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ।ਉਨਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਆਪਸ ਵਿੱਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।ਉਨਾਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …