ਬਠਿੰਡਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਸੀ.ਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਬਾਬਾ
ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਐਮ.ਸੀ.ਏ ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਬੇਅੰਤ ਕੌਰ ਨੇ 9.04 ਐਸ.ਜੀ.ਪੀ.ਏ ਗਰੇਡ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਅਤੇ ਜਸ਼ਨਪ੍ਰੀਤ ਕੌਰ ਨੇ 8.67 ਐਸ.ਜੀ.ਪੀ.ਏ ਗਰੇਡ ਪ੍ਰਾਪਤ ਕਰ ਕੇ ਦੂਸਰਾ ਤੇ ਰਵਨੀਤ ਕੌਰ ਨੇ 8.62 ਐਸ.ਜੀ.ਪੀ.ਏ ਗਰੇਡ ਨਾਲ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ।ਬੀ.ਐਫ.ਜੀ.ਆਈ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਇਸ ਸ਼ਾਨਦਾਰ ਨਤੀਜੇ ਲਈ ਕੰਪਿਊਟਰ ਵਿਭਾਗ ਦੇ ਮੁਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media