Thursday, August 20, 2026

ਪ੍ਰਿੰਸੀਪਲ ਸੁਖਬੀਰ ਸਿੰਘ ਸਿੰਡੀਕੇਟ ਤੇ ਸੈਨੇਟ ਮੈਂਬਰ ਨਿਯੁੱਕਤ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਕਾਲਜ ਅਮਰਗੜ੍ਹ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਪ੍ਰਿੰਸੀਪਲ ਸੁਖਬੀਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਸਿੰਡੀਕੇਟ ਅਤੇ ਸੈਨੇਟ ਮੈਂਬਰ ਨਿਯੁੱਕਤ ਕੀਤਾ ਗਿਆ। ਕਾਲਜ ਦੇ ਦਫਤਰ ਇੰਚਾਰਜ ਗੁਰਦੀਪ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿੰਸੀਪਲ ਸੁਖਬੀਰ ਸਿੰਘ ਵਲੋਂ ਵਿੱਦਿਅਕ/ਅਕਾਦਮਿਕ ਅਤੇ ਪ੍ਰਬੰਧਕੀ ਖੇਤਰ `ਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਮਾਣ ਮਿਲਿਆ ਹੈ।ਜਿਸ ਨਾਲ ਕਾਲਜ ਸਟਾਫ਼ ਅਤੇ ਇਲਾਕੇ ਅੰਦਰ ‘ਚ ਖ਼ੁਸ਼ੀ ਦਾ ਮਾਹੌਲ ਹੈ।
                  ਇਸ ਮੌਕੇ ਸਵਰਨਜੀਤ ਸਿੰਘ ਪਨੇਸਰ ਐਮ.ਡੀ ਲੈਂਡਫੋਰਸ, ਸਰਬਜੀਤ ਸਿੰਘ ਗੋਗੀ, ਮਹਿੰਦਰ ਸਿੰਘ ਸ਼ਹਿਰੀ ਪ੍ਰਧਾਨ, ਰਾਜਿੰਦਰ ਸਿੰਘ ਟੀਨਾ ਸਰਪੰਚ ਨੰਗਲ, ਰਾਹੁਲ ਸਿੰਗਲਾ, ਪਟਵਾਰੀ ਹਰਵੀਰ ਸਿੰਘ ਢੀਂਡਸਾ ਪ੍ਰਧਾਨ ਪਟਵਾਰ ਯੂਨੀਅਨ ਪੰਜਾਬ, ਜਸਵਿੰਦਰ ਸਿੰਘ ਦੱਦੀ, ਮੁਲਾਜ਼ਮ ਤੇ ਸਮਾਜਿਕ ਆਗੂ ਅਸ਼ਵਨੀ ਜੋਸ਼ੀ, ਚੇਅਰਮੈਨ ਜਗਤਾਰ ਸਿੰਘ ਢੀਂਡਸਾ, ਭੁਪਿੰਦਰ ਸਿੰਘ ਲਾਂਗੜੀਆਂ, ਬਘੇਲ ਸਿੰਘ ਬਾਠ ਤੇ ਬਲਵੀਰ ਸਿੰਘ ਸੋਹੀ ਆਦਿ ਸਖਸ਼ੀਅਤਾਂ ਨੇ ਪ੍ਰਿੰਸੀਪਲ ਸੁਖਬੀਰ ਸਿੰਘ ਨੂੰ ਮੁਬਾਰਕਬਾਦ ਦਿੱਤੀ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …