Monday, July 28, 2025
Breaking News

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ. ਤੀਜਾ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜਆਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਪਰਮਿੰਦਰ ਨੇ 86 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲਾ ਸਥਾਨ, ਸਿਮਰਪ੍ਰੀਤ ਕੌਰ ਨੇ 85.7 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਪਰਮੀਤ ਕੌਰ ਸਿੱਧੂ ਨੇ 85 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਪ੍ਰਭਜੋਤ ਕੌਰ ਤੇ ਸੋਨਾਕਸ਼ੀ ਨੇ 84 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗਿਰੀਸ਼ ਬਾਂਸਲ ਤੇ ਕਰਨਵੀਰ ਸਿੰਘ ਨੇ 82 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ।
               ਬੀ.ਐਫ.ਜੀ.ਆਈ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਬੀ.ਬੀ.ਏ ਸਮੈਸਟਰ ਤੀਜਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …