ਸੰਗਰੂਰ/ ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਜੇਰੇ ਇਲਾਜ਼ 14 ਹੋਰ ਕੋਰੋਨਾ ਮਰੀਜ਼ਾਂ ਨੂੰ ਸਿਹਤਯਾਬ
ਹੋਣ ‘ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 9, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਹੋਮ ਆਈਸ਼ੋਲੇਸ਼ਨ ਤੋਂ 2 ਮਰੀਜ਼ ਅਤੇ ਸੰਗਰੂਰ ਕੋਵਿਡ ਕੇਅਰ ਸੈਂਟਰ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਿਸ਼ਨ ਫਤਿਹ ਨਾਲ ਜੁੜ ਕੇ ਯੋਗਦਾਨ ਪਾਉਣ ਲਈ ਕੋਵਾ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ ਤੇ ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਖਿਲਾਫ ਸਾਡੀ ਲੜਾਈ ਹੁਣ ਮਹੱਤਵਪੂਰਨ ਪੜਾਅ ਵਿਚ ਹੈ।ਇਸ ਲਈ ਸਾਡੀ ਛੋਟੀ ਜਿਹੀ ਲਾਪਰਵਾਹੀ ਨਾ ਕੇਵਲ ਸਾਡੇ ਖੁਦ ਲਈ ਤੇ ਸਾਡੇ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਖਤਰਾ ਬਣ ਸਕਦੀ ਹੈ।ਇਸ ਲਈ ਹਰੇਕ ਵਿਅਕਤੀ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਾਵੇ ਅਤੇ ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media