ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਅੰਦਰ ਅਮਨ ਸ਼ਾਂਤੀ ਦੀ ਬਹਾਲੀ ਲਈ ਸ਼ਹਾਦਤ ਦੇਣ ਵਾਲੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵਲੋਂ ਵੱਖਰੇ ਤੌਰ ‘ਤੇ ਲੌਂਗੋਵਾਲ ਵਿਖੇ ਮਨਾਈ ਜਾਵੇਗੀ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਰੋਨਾ ਵਾਇਰਸ ਦਾ ਕਰੋਪ ਘਟ ਗਿਆ ਅਤੇ ਸਰਕਾਰ ਵਲੋਂ ਕਿਸੇ ਕਿਸਮ ਦੀ ਕੋਈ ਰੋਕ ਨਾ ਲਾਈ ਗਈ ਤਾਂ ਵੱਡੀ ਗਿਣਤੀ ‘ਚ ਸੰਗਤਾਂ ਇਥੇ ਪਹੁੰਚ ਕੇ ਸੰਤ ਜੀ ਨੂੰ ਸ਼ਰਧਾਜ਼ਲੀ ਭੇਂਟ ਕਰਨਗੀਆ ਨਹੀਂ ਤਾਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਸਾਰਾ ਪ੍ਰੋਗਰਾਮ ਹੋਵੇਗਾ।
ਢੀਡਸਾ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗੁੰਮ ਹੋਣ ਅਤੇ ਅਗਨੀ ਭੇਂਟ ਹੋਣ ਦੇ ਚੱਲਦਿਆਂ ਸਿੱਖ ਕੌਮ ਦੀ ਸੰਸਥਾ ਐਸ.ਜੀ.ਪੀ.ਸੀ ਅਤੇ ਅਕਾਲੀ ਦਲ (ਬ) ਦੇ ਆਗੂਆਂ ਨੇ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ।ਇਸ ਸਬੰਧੀ ਪਸ਼ਚਾਤਾਪ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵਲੋਂ ਸਮੁੱਚੇ ਪੰਜਾਬ ਅੰਦਰ ਅਖੰਡ ਪਾਠਾਂ ਦੀ ਲੜੀ ਦਾ ਆਰੰਭ ਕੀਤਾ ਗਿਆ ਹੈ।ਇਸ ਦੀ ਮੁੱਢਲੀ ਕੜੀ ਵਜੋਂ ਗੁਰਦੁਆਰਾ ਗੁਰ ਸਾਗਰ ਮਸਤੂਆਣਾ ਸਾਹਿਬ ਵਿਖੇਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …