Thursday, July 3, 2025
Breaking News

ਕਿਸਾਨ ਟਿੱਡੀ ਦਲ ਦੇ ਹਮਲੇ ਬਾਰੇ ਸੁਚੇਤ ਤੇ ਤਿਆਰ ਰਹਿਣ – ਡਿਪਟੀ ਕਮਿਸ਼ਨਰ

ਕਪੂਰਥਲਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਮੌਸਮ ਦੀ ਤਬਦੀਲੀ ਕਾਰਣ ਟਿੱਡੀ ਦਲ ਈਰਾਨ ਤੋਂ ਪਾਕਿਸਤਾਨ ਰਾਹੀਂ ਭਾਰਤ ਵਿੱਚ ਵੀ ਦਾਖਲ ਹੋ ਚੁੱਕਾ ਹੈ, ਜਿਸ ਕਰਕੇ ਕਿਸਾਨ ਆਪਣੀ ਫਸਲ ਦੇ ਬਚਾਅ ਲਈ ਤਿਆਰ ਬਰ ਤਿਆਰ ਰਹਿਣ ।
                  ਉਹਨਾ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਜ਼ਿਲ੍ਹਾ ਕਪੂਰਥਲਾ ਨੂੰ ਆਉਂਦੇ ਦਿਨਾਂ ਲਈ ਸੰਭਾਵਿਤ ਹਮਲੇ ਵਾਲਾ ਜ਼ਿਲ੍ਹਾ ਐਲਾਨਿਆ ਗਿਆ ਹੈ।ਜਦਕਿ ਗੁਆਂਢੀ ਜ਼ਿਲ੍ਹੇ ਫਿਰੋਜਪੁਰ ਨੂੰ ਵੀ ਖਤਰੇ ਵਾਲਾ ਜ਼ਿਲ੍ਹਾ ਐਲਾਨ ਦਿੱਤਾ ਹੈ।
                 ਜਿਕਰਯੋਗ ਹੈ ਕਿ ਪਿਛਲੇ ਦਿਨੀਂ ਰਾਜਸਥਾਨ ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਤੇ ਹੋਰਨਾਂ ਸੂਬਿਆਂ ਵਿੱਚ ਟਿੱਡੀ ਦਲ ਦੇ ਲਗਾਤਾਰ ਹਮਲੇ ਵੇਖੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਸਪਰੇ ਅਪਰੇਸ਼ਨ ਲਈ ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਕੋਵਿੰਡ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਸੀ ਤਾਲਮੇਲ ਨਾਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ।ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਵਿਭਾਗਾਂ ਦੀਆਂ ਟੀਮਾਂ ਦਾ ਵਟਸਐਪ ਗਰੁੱਪ ਵੀ ਬਣਾਇਆ ਗਿਆ ਹੈ, ਜਿਸ ਤੇ ਤੁਰੰਤ ਜਾਣਕਾਰੀ ਅਤੇ ਸੂਚਨਾ ਭੇਜ ਕੇ ਟਿੱਡੀ ਦਲ ‘ਤੇ ਨਜ਼ਰ ਰੱਖੀ ਜਾ ਰਹੀ ਹੈ।
                  ਮੁੱਖ ਖੇਤੀਬਾੜੀ ਅਫਸਰ ਕਪੁਰਥਲਾ ਡਾ. ਨਾਜ਼ਰ ਸਿੰਘ ਨੇ ਦੱਸਿਆ ਕਿ ਟਿਡੀ ਦਲ ਦੇ ਟਾਕਰੇ ਲਈ ਫਾਇਰ ਬ੍ਰੀਗੇਡ ਨਾਲ ਸਪਰੇ ਕਰਨ ਦੀ ਜ਼ਰੂਰਤ ਪੈ ਸਕਦੀ ਹੈ, ਜਿਸ ਲਈ ਬਹੁਤ ਪਾਣੀ ਦੀ ਜਰੂਰਤ ਪੈਂਦੀ ਹੈ।ਇਸ ਲਈ ਪਾਣੀ ਦੀਆਂ ਟੈਕੀਆਂ ਨੂੰ ਹਮੇਸ਼ਾਂ ਭਰ ਕੇ ਰੱਖਿਆ ਜਾਵੇ।
                     ਉਹਨਾਂ ਸਮੂਹ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਜਿਹਨਾਂ ਕੋਲ ਟਰੈਕਟਰ ਨਾਲ ਚੱਲਣ ਵਾਲੇ ਵੱਡੇ ਸਪਰੇ ਪੰਪ ਹਨ ਨੂੰ ਹਰ ਸਮੇਂ ਪਾਣੀ ਨਾਲ ਭਰ ਕੇ ਚਾਲੂ ਹਾਲਤ ਵਿੱਚ ਰੱਖਣ ਲਈ ਕਿਹਾ।ਜੇਕਰ ਟਿੱਡੀ ਦਲ ਆਉਂਦਾ ਹੈ ਤਾਂ ਦਿਨ ਵੇਲੇ ਪੀਪੇ ਖੜਕਾ ਕੇ ਜਾਂ ਹੋਰ ਅਵਾਜਾਂ ਨਾਲ ਆਪਣੇ ਖੇਤਾਂ ਵਿੱਚ ਬੈਠਣ ਨਾ ਦਿੱਤਾ ਜਾਵੇ।ਉਹਨਾਂ ਕਿਹਾ ਕਿ ਜਦ ਸ਼ਾਮ ਨੂੰ ਟਿਡੀ ਦਲ ਉਚੇ ਦਰਖਤਾਂ, ਝਾੜੀਆਂ ਆਦਿ ‘ਤੇ ਬੈਠੇ ਤਾਂ ਅਜਿਹੀ ਹਾਲਤ ਵਿੱਚ ਉਹਨਾਂ ਥਾਵਾਂ ਬਾਰੇ ਤੁਰੰਤ ਖੇਤੀਬਾੜੀ ਵਿਭਾਗ ਨੂੰ ਦੱਸਿਆ ਜਾਵੇ ਤਾਂ ਜੋ ਇਸ ਦੀ ਰੋਕਥਾਮ ਲਈ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਸਪਰੇ ਅਪਰੇਸ਼ਨ ਕੀਤਾ ਜਾ ਸਕੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …