ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਯੂਰੀਆ ਝੋਨੇ ਦੀ ਫਸਲ ਨੂੰ ਪਾਉਣ ਸਮੇਂ ਖੇਤ ਵਿੱਚ ਪਾਣੀ ਨਾ ਹੋਵੇ ਅਤੇ ਯੂਰੀਆ ਪਾਉਣ ਤੋਂ ਬਾਅਦ ਤੀਜੇ ਦਿਨ ਪਾਣੀ
ਲਾਉ।ਇਹ ਵਿਚਾਰ ਡਾ: ਗੁਰਦਿਆਲ ਸਿੰਘ ਬੱਲ ਮੁੱਖ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ਵਿਚ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਗਟਾਏ।
ਉਨਾਂ ਕਿਹਾ ਕਿ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਕੋਵਿਡ -19 ਦੇ ਪਸਾਰ ਨੂੰ ਰੋਕਣ ਲਈ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਭੀੜ ਭਾੜ ਵਾਲੀਆਂ ਜਗਾ ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਜੇਕਰ ਜ਼ਰੂਰੀ ਹੋਵੇ ਤਾਂ ਨੱਕ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਜਾਇਆ ਜਾਵੇ ਅਤੇ ਹੱਥਾਂ ਦੀ ਸਫਾਈ ਲਈ ਸਮੇਂ ਸਮੇਂ ਤੇ ਸੈਨੇਟਾਈਜ਼ਰ ਜਾ ਸਾਬਣ ਨਾਲ ਹੱਥਾਂ ਨੂੰ ਧੋਇਆ ਜਾਵੇ।
ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਸਿਫਾਰਸ਼ ਤੋਂ ਜ਼ਿਆਦਾ ਯੂਰੀਆ ਖਾਦ ਵਰਤੋਂ ਕਰਨ ਨਾਲ ਫਸਲ ਉਪਰ ਕੀੜੇ ਅਤੇ ਬਿਮਾਰੀਆਂ ਵਧੇਰੇ ਹਮਲਾ ਕਰਦੀਆਂ ਹਨ ,ਇਸ ਲਈ ਸਿਫਾਰਸ਼ਾਂ ਮੁਤਾਬਕ ਹੀ ਖਾਦਾਂ ਖਾਸ ਕਰਕੇ ਯੂਰੀਆ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਖੇਤੀ ਤੋਂ ਸ਼ੁਧ ਆਮਦਨ ਤਾਂ ਹੀ ਵਧਾਈ ਜਾ ਸਕਦੀ ਹੈ ਜੇਕਰ ਗੈਰ ਜ਼ਰੂਰੀ ਖੇਤੀ ਸਮੱਗਰੀ ਦੀ ਵਰਤੋਂ ਝੋਨੇ ਜਾਂ ਕਿਸੇ ਹੋਰ ਫਸਲ ਵਿੱਚ ਨਾਂ ਕੀਤੀ ਜਾਵੇ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਕੁੱਝ ਕਿਸਾਨ ਯੂਰੀਆ ਖਾਦ ਨਾਲ ਬੂਟਿਆਂ ਦਾ ਫੁਟਾਰਾ ਵਧਾਉਣ ਲਈ ਦਾਣੇਦਾਰ ਕੀਟਨਾਸ਼ਕ ਪਾ ਰਹੇ ਹਨ, ਜੋ ਸਿਰਫ ਤੇ ਸਿਰਫ ਖੇਤੀ ਲਾਗਤ ਖਰਚੇ ਵਧਾਉਣ ਦਾ ਸਬੱਬ ਬਣਦੀ ਹੈ।ਉਨਾਂ ਕਿਹਾ ਕਿ ਲੋਹੇ ਦੀ ਘਾਟ ਦੀ ਪੂਰਤੀ ਲਈ ਸਿਫ਼ਾਰਸ਼ ਮੁਤਾਬਕ ਸਪਰੇਅ ਕਰੋ, ਜ਼ਮੀਨ ਰਾਹੀਂ ਲੋਹਾ ਤੱਤ ਪਾਉਣਾ ਅਸਰਦਾਇਕ ਨਹੀਂ ਹੁੰਦਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media