Monday, March 23, 2026

ਜਿਲੇ ‘ਚ ਅੱਜ 26 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ

ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਦਿੱਤੀ ਜਾ ਸਕਦੀ ਹੈ ਮਾਤ

ਸੰਗਰੂਰ/ ਲੌਂਗੋਵਾਲ, 4 ਅਗਸਤ (ਜਗਸੀਰ ਲੌਂਗੋਵਾਲ) – ਸੰਗਰੂਰ ਜ਼ਿਲੇ ਵਿੱਚ ਅੱਜ 26 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।
          ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 7, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 4, ਹੋਮ ਆਈਸ਼ੋਲੇਸ਼ਨ ਤੋਂ 8 ਮਰੀਜ਼, ਮਲੇਰਕੋਟਲਾ ਕੋਵਿਡ ਕੇਅਰ ਸੈਂਟਰ ਤੋਂ 6 ਅਤੇ ਸੰਗਰੂਰ ਕੋਵਿਡ ਕੇਅਰ ਸੈਂਟਰ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਿਸ਼ਨ ਫਤਿਹ ਨਾਲ ਜੁੜਕੇ ਯੋਗਦਾਨ ਪਾਉਣ ਲਈ ਕੋਵਾ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਜ਼ਰੂਰ ਵਰਤੀਆਂ ਜਾਣ।ਉਨਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਆਪਸ ਵਿੱਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …