Monday, September 21, 2026

ਕੋਵਿਡ-19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਈ ਰੱਖਣਾ ਇਕ ਮਹੱਤਵਪੂਰਨ ਕੰਮ – ਵਿਧਾਇਕ ਜੋਗਿੰਦਰ ਪਾਲ

ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਦੇ ਵਿਸਥਾਰ ਦੇ ਚੱਲਦਿਆਂ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਕੋਵਿਡ-19 ਦੇ ਵਿਸਥਾਰ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ।ਉਨ੍ਹਾਂ ਹਦਾਇਤ ਕਰਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਦੀ ਸੁਰੱਖਿਆ ਲਈ ਇਹ ਸਮਾਜਿਕ ਦੂਰੀ ਯਕੀਨੀ ਬਨਾਉਣ।
           ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਖੇਤਰਾਂ ਵਿੱਚ ਵਾਇਰਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕਦਾ ਹੈ।ਲੋਕ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਹੋਣ ਤੋਂ ਪ੍ਰਹੇਜ਼ ਕਰਨ।ਜੇ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਇਹ ਜ਼ਰੂਰੀ ਹੈ ਕਿ ਇਕੱਠੇ ਯਾਤਰਾ ਕਰਨ/ ਮਿਲਣ/ ਖਾਣਾ ਖਾਣ ਤੋਂ ਪ੍ਰਹੇਜ਼ ਕਰਨ।ਜੇ ਕਿਸੇ ਮਹੱਤਵਪੂਰਨ ਕੰਮ ਲਈ ਬਾਹਰ ਜਾਣਾ ਜ਼ਰੂਰੀ ਹੈ ਤਾਂ ਹਰ ਕਿਸੇ ਨੂੰ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਹੱਥਾਂ ਦੀ ਸਫਾਈ ਰੱਖਣੀ ਚਾਹੀਦੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …