Tuesday, August 4, 2026

ਪ੍ਰਗਤੀਸ਼ੀਲ ਲੇਖਕ ਪ੍ਰੋ. ਰਾਕੇਸ਼ ਰਮਨ ਦੇ ਦੇਹਾਂਤ ‘ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 4 ਅਗਸਤ (ਇੰਦਰਜੀਤ ਕੰਗ) – ਉਘੇ ਪ੍ਰਗਤੀਸ਼ੀਲ ਕਵੀ, ਨਾਟਕਕਾਰ, ਸਿਆਸੀ ਤਬਸਰਾ ਨਿਗਾਰ ਲੇਖਕ ਪ੍ਰੋ. ਰਾਕੇਸ਼ ਰਮਨ ਦੇ ਅਚਾਨਕ ਦੇਹਾਂਤ ‘ਤੇ ਸਮਰਾਲਾ ਇਲਾਕੇ ਦੀਆਂ ਵੱਖ ਵੱਖ ਸਾਹਿਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਸਬੰਧ ਵਿੱਚ ਲੇਖਕ ਮੰਚ ਸਮਰਾਲਾ ਦੀ ਇੱਕ ਸ਼ੋਕ ਮੀਟਿੰਗ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਸੋਸ਼ਲ ਡਿਸਟੈਂਸ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ।ਜਿਸ ਵਿੱਚ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੇਖਕ ਮੰਚ ਦੇ ਪ੍ਰਧਾਨ ਐਡਵੋਕੇਟ ਦਲਜੀਤ ਸ਼ਾਹੀ, ਅਕਸ ਰੰਗਮੰਚ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ, ਹਰਜਿੰਦਰਪਾਲ ਸਿੰਘ ਸਮਰਾਲਾ, ਗੁਰਮਤਿ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ, ਬੰਤ ਸਿੰਘ ਖਾਲਸਾ ਆਦਿ ਨੇ ਪ੍ਰੋ. ਰਮਨ ਦੇ ਦੇਹਾਂਤ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …