Sunday, October 11, 2026

ਡਾ. ਓਬਰਾਏ ਜ਼ਹਿਰੀਲੀ ਸ਼ਰਾਬ ਕਾਰਨ ਵਿਧਵਾ ਹੋਈਆਂ ਔਰਤਾਂ ਨੂੰ ਦੇਣਗੇ ਪੈਨਸ਼ਨ

ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜਿਲ੍ਹਿਆਂ ‘ਚ ਟਰੱਸਟ ਟੀਮਾਂ ਵਲੋਂ ਸਰਵੇਖਣ ਜਾਰੀ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਾਰੇ ਗਏ ਗਰੀਬ ਤਬਕੇ ਨਾਲ ਸਬੰਧਤ 111 ਵਿਅਕਤੀਆਂ ਦੇ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ।ਇਸ ਤਰਾਂ ਸਰਬੱਤ ਦਾ ਭਲਾ ਟਰੱਸਟ ਨੇ ਇਸ ਘਟਨਾ ਦੌਰਾਨ ਆਪਣੇ ਪੁੱਤ ਜਾਂ ਸੁਹਾਗ ਗਵਾ ਚੁੱਕੀਆਂ ਬਦਕਿਸਮਤ ਔਰਤਾਂ ਦੀ ਸਾਰ ਲੈਂਦਿਆਂ ਇੱਕ ਵਾਰ ਮੁੜ ਵੱਡੀ ਪਹਿਲਕਦਮੀ ਕੀਤੀ ਹੈ।
                ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲ ਸੰਬੰਧਿਤ ਟੀਮਾਂ ਰਾਹੀਂ ਉਨਾਂ ਦੇ ਧਿਆਨ `ਚ ਆਇਆ ਹੈ ਕਿ ਉਕਤ ਜ਼ਿਲ੍ਹਿਆਂ `ਚ ਜ਼ਹਿਰੀਲੀ ਸ਼ਰਾਬ ਨਾਲ ਆਪਣੀ ਜਾਨ ਗਵਾਉਣ ਵਾਲੇ ਬਹੁਤੇ ਵਿਅਕਤੀ ਦਿਹਾੜੀਦਾਰ ਗਰੀਬ ਮਜ਼ਦੂਰ ਸਨ।ਉਨਾਂ ਦੱਸਿਆ ਕਿ ਪੀੜਤ ਪਰਿਵਾਰਾਂ `ਚ ਬਹੁਤ ਸਾਰੇ ਅਜਿਹੇ ਪਰਿਵਾਰ ਵੀ ਹਨ, ਜਿਨਾਂ ਦਾ ਕਮਾਉਣ ਵਾਲਾ ਇਕਲੌਤਾ ਮੈਂਬਰ ਹੀ ਇਸ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਗਿਆ ਹੈ।ਉਨਾਂ ਦੱਸਿਆ ਕਿ ਇਸ ਨੂੰ ਵੇਖਦਿਆਂ ਹੋਇਆਂ ਟਰੱਸਟ ਨੇ ਇਹ ਫ਼ੈਸਲਾ ਕੀਤਾ ਹੈ ਕਿ ਇਸ ਘਟਨਾ `ਚ ਆਪਣੇ ਪੁੱਤ ਜਾਂ ਸੁਹਾਗ ਗਵਾ ਚੁੱਕੀਆਂ ਬਦਕਿਸਮਤ ਔਰਤਾਂ ਨੂੰ ਘਰ ਦੇ ਗੁਜ਼ਾਰੇ ਲਈ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …