ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਾਨਵਤਾ ਨੂੰ ਸਮਰਪਿਤ ਮਹਾਨ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਸਬੰਧੀ
ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਅੰਮ੍ਰਿਤਸਰ ਵਿਖੇ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਰੱਖੇ ਗਏ ਸਹਿਜ ਪਾਠ ਸਾਹਿਬ ਦਾ ਭੋਗ ਪਾਇਆ ਗਿਆ।ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਘ ਬੈਂਕ ਵਾਲਿਆਂ ਦੇ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ।
ਸ਼ਰਧਾਂਜਲੀ ਸਮਾਗਮ ਦੇ ਕੀਰਤਨ ਦਰਬਾਰ ਦਾ ਆਰੰਭ ਪਿੰਗਲਵਾੜਾ ਸੰਸਥਾ ਦੀਆਂ ਬੱਚੀਆਂ ਅਤੇ ਬੱਚਿਆਂ ਵੱਲੋਂ ਆਪਣੇ ਮਨੋਹਰ ਕੀਰਤਨ ਦੁਆਰਾ ਕੀਤਾ ਗਿਆ।ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੇ ਭਗਤ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਉਨ੍ਹਾਂ ਨੇ ਭਗਤ ਜੀ ਦੀਆਂ ਸਮਾਜ ਪ੍ਰਤੀ ਘਾਲਨਾਵਾਂ ਦੀ ਸ਼ਲਾਘਾ ਕਰਦਿਆਂ ਆਪਣੀ ਸ਼ਰਧਾ ਦੇ ਫੁੱਲ ਅਰਪਨ ਕੀਤੇ।
ਇਸ ਤੋਂ ਬਾਅਦ ਲ਼ੀਗੇਸੀ ਆਫ ਗੁਰੂ ਨਾਨਕ ਦੇਵ ਜੀ, ਚੜ੍ਹਿਆ ਸੋਧਣਿ ਧਰਤਿ ਲੁਕਾਈ, ਸੋਵੀਨਾਰ – ਪੁਨਰਵਾਸ ਸੇਵਾਵਾਂ-2020, ਯੁੱਗ ਯੁੱਗ ਤੇਰਾ ਨਾਂਅ, ਦੁਨੀਆਂ ਵਿੱਚ ਆਰਥਿਕਤਾ ਨੂੰ ਕੌਣ ਕੰਟਰੋਲ ਕਰ ਰਿਹਾ ਹੈ ਨਾਮੀ ਪੁਸਤਕਾਂ ਦੀ ਘੁੰਡ ਚੁੱਕਾਈ ਵੀ ਕੀਤੀ ਗਈ।
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਗਤ ਪੂਰਨ ਸਿੰਘ ਜੀ ਨੂੰ ਆਪਣੇ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹੋਏ ਉਨ੍ਹਾਂ ਦੇ ਸਮਾਜ ਪ੍ਰਤੀ ਘਾਲਣਾ ਤੇ ਵਿਸਥਾਰ ਨਾਲ ਚਾਨਣਾ ਪਾਇਆ।ਡਾ. ਇੰਦਰਜੀਤ ਕੌਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਾਰੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਨਿੱਜੀ ਟੀ.ਵੀ ਚੈਨਲ ਵਲੋਂ ਕੀਤਾ ਗਿਆ।
ਇਸ ਮੌਕੇ ਦਿਨੇਸ਼ ਬੱਸੀ ਚੇਅਰਮੈਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, ਡਾ. ਸਰਬਜੀਤ ਸਿੰਘ ਛੀਨਾ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ, ਬੀਬੀ ਪ੍ਰੀਤਇੰਦਰਜੀਤ ਕੌਰ, ਹਰਜੀਤ ਸਿੰਘ ਅਰੋੜਾ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਅਤੇ ਕਈ ਹੋਰ ਸਖਸ਼ੀਅਤਾਂ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media