Wednesday, May 22, 2024

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਨੂੰ ਮਾਲੀ ਮਦਦ ਦਾ ਚੈਕ ਭੇਟ

ਫ਼ਾਊਂਡੇਸ਼ਨ ਵੱਲੋਂ ਪਹਿਲਾਂ ਵੀ ਸਹਾਇਤਾ ਰਾਸ਼ੀ ਕੀਤੀ ਗਈ ਹੈ ਪ੍ਰਦਾਨ – ਆਨਰੇਰੀ ਸਕੱਤਰ ਛੀਨਾ

ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਮਾਇਕ ਸਹਾਇਤਾ ਵਜੋਂ 5 ਲੱਖ ਰੁਪਏ ਦਾ ਚੈਕ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ (ਰਜ਼ਿ) ਚੀਚਾ ਅੰਮ੍ਰਿਤਸਰ ਦੇ ਪ੍ਰਧਾਨ-ਕਮ-ਚੇਅਰਮੈਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਛੀਨਾ ਨੂੰ ਸਪੁੱਰਦ ਕੀਤਾ ਗਿਆ।
              ਛੀਨਾ ਨੇ ਯੋਗ ਵਿਦਿਆਰਥਣਾਂ ਲਈ ਰਾਹਤ ਵਜੋਂ ਦਿੱਤੇ ਗਏ ਉਕਤ ਚੈਕ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਪਹਿਲਾਂ ਵੀ ਵਿਸ਼ੇਸ਼ ਮਾਲੀ ਸਹਾਇਤਾ ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਵੱਡੀ ਪੱਧਰ ’ਤੇ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਗਰੀਬ ਪਰਿਵਾਰ ਤੋਂ ਮੈਰੀਟੋਰੀਅਸ ਬੱਚੀਆਂ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੀਆਂ।
                ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਇਹ ਸਹਾਇਤਾ ਕਾਲਜ ਦੀ ਹਰ ਜਰੂਰਤਮੰਦ ਪਰ ਹੋਣਹਾਰ ਬੱਚੀ ਤੱਕ ਪਹੁੰਚੇਗੀ ਤੇ ਉਹ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸ਼ੁਕਰਗੁਜ਼ਾਰ ਹਨ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਉਕਤ ਰਾਸ਼ੀ ਚੈਕ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ ਰਾਹੀਂ ਡਾ. ਹੁਸ਼ਿਆਰ ਨਗਰ ਰਾਹੀਂ ਭੇਜਿਆ ਗਿਆ ਹੈ, ਜੋ ਕਿ ਛੀਨਾ ਦੀ ਮੌਜ਼ੂਦਗੀ ’ਚ ਹਾਸਲ ਕੀਤਾ ਗਿਆ।
ਅੰਤਰਰਰਾਸ਼ਟਰੀ ਪੱਧਰ ’ਤੇ ਆਰਟ ਅਤੇ ਕਲਚਰ ਨੂੰ ਪ੍ਰੋਤਸ਼ਾਹਿਤ ਕਰਨ ਵਾਲੇ ਕੇ.ਸੀ.ਜੀ.ਏ.ਏ ਦੇ ਕਨਵੀਨਰ ਡਾ. ਦਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਉਹ ਗਲੋਬਲ ਐਲੂਮਨੀ ਬਾਡੀ ਦੇ ਪ੍ਰਬੰਧਕ ਖ਼ਾਲਸਾ ਕਾਲਜ ਦੇ ਪੁਰਾਣੇ ਵਿਦਿਆਰਥੀ ਹੋਣ ਨਾਤੇ ਹਮੇਸ਼ਾਂ ਹੀ ਸੰਸਥਾਵਾਂ ਦੀ ਮਦਦ ਲਈ ਅੱਗੇ ਆਉਂਦੇ ਹਨ।ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਅਲੂਮਨੀ ਬਿਪਤਾ ਦੀ ਹਰੇਕ ਘੜੀ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨਾਲ ਚਟਾਂਨ ਵਾਂਗੂੰ ਖੜ੍ਹੀ ਹੈ।ਡਾ. ਛੀਨਾ ਨੇ ਕਿਹਾ ਕਿ ਐਲਮੂਨੀ ਬਾਡੀ ਉਕਤ ਸਿਰਮੌਰ ਅਦਾਰੇ ਦੇ ਚਹੰੁਮੁਖੀ ਵਿਕਾਸ, ਜਿਸ ’ਚ ਵਿੱਦਿਅਕ, ਖੇਡਾਂ, ਸੱਭਿਆਚਾਰਕ ਅਤੇ ਪਾਠਕ੍ਰਮ ਦੀਆਂ ਹੋਰ ਗਤੀਵਿਧੀਆਂ ਪ੍ਰਮੁੱਖ ਹਨ, ’ਚ ਹੋਰ ਸੁਧਾਰ ਲਿਆਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਯਤਨਸ਼ੀਲ ਹੈ।
                  ਇਸ ਮੌਕੇ ਡਾ. ਹੁਸ਼ਿਆਰ ਨਗਰ ਨੇ ਖਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਆ ਪ੍ਰਸਾਰ ਪ੍ਰਤੀ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਹੀ ਖ਼ਾਲਸਾ ਕਾਲਜ ਸੰਸਥਾਵਾਂ ਦੀ ਮਦਦ ਲਈ ਤਿਆਰ ਹਨ।

Check Also

ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਪ੍ਰਫੁਲਿਤਾ ਲਈ ਲੋਕ ਸਭਾ ਉਮੀਦਵਾਰਾਂ ਨੂੰ ਸੌਂਪੇ ਮੰਗ ਪੱਤਰ

ਅੰਮ੍ਰਿਤਸਰ, 22 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਨੂੰ ਸੁਹਿਰਦਤਾ …