Monday, May 13, 2024

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਕੋਵਿਡ-19 ਸਬੰਧੀ ਸਰਕਾਰ ਦੁਆਰਾ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਸਟਾਫ਼ ਵਲੋਂ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ ਅਤੇ ਮੇਲਿਆਂ ਨੂੰ ਮਨਾਉਣ ਦਾ ਉਤਸ਼ਾਹ ਭਰਨ ਲਈ ਕਾਲਜ ਵਲੋਂ ਅਜਿਹਾ ਉਪਰਾਲਾ ਕੀਤਾ ਗਿਆ ਹੈ।
                    ਉਨ੍ਹਾਂ ਕਿਹਾ ਕਿ ਹਰ ਸਾਲ ਇਹ ਸਟਾਫ਼ ਦੀ ਦੇਖ ਰੇਖ ’ਚ ਵਿਦਿਆਰਥਣਾਂ ਦੁਆਰਾ ਮਨਾਇਆ ਜਾਂਦਾ ਹੈ ਪਰ ਮੌਜੂਦਾ ਹਾਲਾਤਾਂ ’ਚ ਦੇਸ਼ ਜਿਸ ਮਹਾਂਮਾਰੀ ਨਾਲ ਜੂਝ ਰਿਹਾ ਹੈ, ਉਸ ਨੂੰ ਧਿਆਨ ’ਚ ਰੱਖਦਿਆਂ ਤੀਜ਼ ਤਿਉਹਾਰ ਦਾ ਸ਼ਗਨ ਕੀਤਾ ਗਿਆ ਅਤੇ ਖੌਫ਼ਜ਼ਦਾ ਜ਼ਿੰਦਗੀ ਤੋਂ ਰਾਹਤ ਪਾਉਂਦਿਆਂ ਇਸ ਤਿਉਹਾਰ ਦਾ ਆਨੰਦ ਮਾਣਿਆ ਗਿਆ ਹੈ।
               ਕਾਲਜ ’ਚ ਤੀਆਂ ਦੇ ਦ੍ਰਿਸ਼ ਨੂੰ ਰੂਪਮਾਨ ਕਰਨ ਲਈ ਸਟਾਫ਼ ਦੁਆਰਾ ਪੀਘਾਂ ਪਾਈਆਂ ਗਈਆਂ, ਮਹਿੰਦੀ ਲਗਾਈ ਗਈ ਅਤੇ ਨਾਲ ਹੀ ਖੀਰ-ਪੂੜੇ ਤਿਆਰ ਕੀਤੇ ਗਏ।ਕਾਲਜ ਦੇ ਚੋਣਵੇਂ ਸਟਾਫ਼ ਨੇ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਜਿਸ ’ਚ ਲੋਕ ਨਾਚ ਗਿੱਧਾ, ਬੋਲੀਆਂ ਆਦਿ ਦੀ ਪੇਸ਼ਕਾਰੀ ਕੀਤੀ।
ਇਸ ਮੌਕੇ ਪ੍ਰਿੰਸੀਪਲ ਡਾ. ਹਰਪੀਤ ਕੌਰ ਨੇ ਅਣਮੁੱਲਾ ਜੀਵਨ ਜਿਉਣ ਲਈ ਸਰਕਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ ਅਤੇ ਆਪਣੇ ਉਜ਼ਵਲ ਭਵਿੱਖ ਨੂੰ ਸੰਵਾਰਨ ਲਈ ਸਾਲ 202021 ਦੀ ਵਿੱਦਿਅਕ ਨੂੰ ਗ੍ਰਹਿਣ ਕਰਨ ਲਈ ਆਨਲਾਈਨ ਵਿੱਦਿਆ ’ਤੇ ਜ਼ੋਰ ਦਿੱਤਾ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …