Saturday, May 23, 2026

ਨਜ਼ਾਇਜ਼ ਸ਼ਰਾਬ ਤਿਆਰ ਕਰਨ ਤੇ ਉਸ ਦੀ ਵਿਕਰੀ ਰੋਕਣ ਲਈ ਆਬਕਾਰੀ ਕਮਿਸ਼ਨਰ ਵਲੋਂ ਠੇਕੇਦਾਰਾਂ ਨਾਲ ਮੀਟਿੰਗ

ਠੇਕੇਦਾਰਾਂ ਵਲੋਂ ਤਸਕਰਾਂ ਨੂੰ ਨੱਥ ਪਾਉਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ

ਕਪੂਰਥਲਾ, 6 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਆਬਕਾਰੀ ਰੇਂਜ ਅੰਦਰ ਨਜ਼ਾਇਜ਼ ਸ਼ਰਾਬ ਤਿਆਰ ਕਰਨ ਤੇ ਉਸ ਦੀ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਸਹਾਇਕ ਅਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ ਵਲੋਂ ਅੱਜ ਜਿਲੇ ਦੇ ਸਾਰੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਗਈ।
                    ਮੀਟਿੰਗ ਦੌਰਾਨ ਕਮਿਸ਼ਨਰ ਆਬਕਾਰੀ ਨੇ ਠੇਕੇਦਾਰਾਂ ਨੂੰ ਕਿਹਾ ਕਿ ਕਪੂਰਥਲਾ ਰੇਂਜ ਅੰਦਰ ਪਿਛਲੇ 2 ਮਹੀਨਿਆਂ ਦੌਰਾਨ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ।ਜਿਸ ਕਾਰਨ ਕਾਨੂੰਨੀ ਤੌਰ ਤੇ ਸ਼ਰਾਬ ਦੀ ਵਿੱਕਰੀ ਵਿੱਚ ਵਾਧਾ ਹੋਇਆ ਹੈ।ਉਨਾਂ ਕਿਹਾ ਕਿ ਆਬਕਾਰੀ ਵਿਭਾਗ ਆਪਣੇ ਮਾਲੀਏ ਤੇ ਠੇਕਦਾਰਾਂ ਦੀ ਜਾਇਜ਼ ਵਿਕਰੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾਂ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ।ਉਨਾਂ ਦੇ ਆਸੇ-ਪਾਸੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਲੋਕਾਂ ਬਾਰੇ ਉਨਾਂ ਨੂੰ ਸਿੱਧੇ ਤੌਰ ‘ਤੇ ਜਾਣਕਾਰੀ ਦੇਣ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।
            ਮੀਟਿੰਗ ਦੌਰਾਨ ਠੇਕੇਦਾਰਾਂ ਨੇ ਮੰਗ ਕੀਤੀ ਕਿ ਸ਼ਰਾਬ ਦੀ ਤਸਕਰੀ ਵਿਰੋਧੀ ਕਾਨੂੰਨ ਕਮਜ਼ੋਰ ਹੋਣ ਕਰਕੇ ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕ ਆਸਨੀ ਨਾਲ ਜਮਾਨਤ ‘ਤੇ ਛੁੱਟ ਜਾਂਦੇ ਹਨ।ਜਿਸ ਕਰਕੇ ਇਸ ਕਾਨੂੰਨ ਨੂੰ ਸਖਤ ਕਰਨ ਦੀ ਲੋੜ ਹੈ।ਠੇਕੇਦਾਰਾਂ ਵਲੋਂ ਇਕ ਮੰਗ ਪੱਤਰ ਵੀ ਸਹਾਇਕ ਆਬਕਾਰੀ ਕਮਿਸ਼ਨਰ ਦੀ ਈਮੇਲ ਉੱਪਰ ਦਿੱਤਾ ਗਿਆ ਹੈ।
              ਸਹਾਇਕ ਕਮਿਸ਼ਨਰ ਨੇ ਠੇਕੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਮਿਆਦ ਪੁੱਗ ਚੁੱਕੀ ਬੀਅਰ ਦੀ ਵਿਕਰੀ ਬਿਲਕੁੱਲ ਨਾ ਕਰਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …